ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
LPTV / Chandigarh
ਵਿਦੇਸ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾ ਦੌਰੇ 'ਤੇ ਫਰਾਂਸ ਦੀ ਰਾਜਧਾਨੀ ਪੈਰਿਸ ਪਹੁੰਚ ਗਏ ਹਨ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਬੈਸਟਿਲ ਡੇ ਪਰੇਡ 'ਚ ਮਹਿਮਾਨ ਦੇ ਤੌਰ 'ਤੇ ਸੱਦਾ ਦਿੱਤਾ ਗਿਆ ਹੈ।
ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ ਨਾਲ ਸਨਮਾਨਿਤ ਕੀਤਾ। ਇਹ ਫੌਜੀ ਜਾਂ ਨਾਗਰਿਕ ਆਦੇਸ਼ਾਂ ਵਿਚ ਸਭ ਤੋਂ ਉੱਚਾ ਫਰਾਂਸੀਸੀ ਸਨਮਾਨ ਹੈ। ਪੀਐਮ ਮੋਦੀ ਇਹ ਸਨਮਾਨ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ਵਿਲੱਖਣ ਸਨਮਾਨ ਲਈ ਰਾਸ਼ਟਰਪਤੀ ਮੈਕਰੋਨ ਦਾ ਧੰਨਵਾਦ ਕੀਤਾ। ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਟਵੀਟ ਵਿਚ ਕਿਹਾ, “ਭਾਰਤ-ਫਰਾਂਸ ਭਾਈਵਾਲੀ ਦੀ ਭਾਵਨਾ ਦਾ ਪ੍ਰਤੀਕ ਇਕ ਨਿੱਘਾ ਇਸ਼ਾਰਾ।”
Prime Minister Modi honored with Frances highest civilian honour