ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਮੀਂਹ ਤੇ ਹੜ੍ਹਾਂ ਦੀ 'ਤਬਾਹੀ' ਜਾਰੀ, ਹੁਣ ਹਿਮਾਚਲ ਪ੍ਰਦੇਸ਼ 'ਚ ਫਟੇ ਬੱਦਲ ਨੇ ਲਈ ਇਕ ਜਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਮੀਂਹ ਤੇ ਹੜ੍ਹਾਂ ਦੀ 'ਤਬਾਹੀ' ਜਾਰੀ, ਹੁਣ ਹਿਮਾਚਲ ਪ੍ਰਦੇਸ਼ 'ਚ ਫਟੇ ਬੱਦ


LPTV / Chandigarh

ਸਟੇਟ ਡੈਸਕ: ਹਿਮਾਚਲ ਪ੍ਰਦੇਸ਼ 'ਚ ਮੀਂਹਾਂ ਤੇ ਹੜ੍ਹਾਂ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਇਨ੍ਹਾਂ ਦਰਮਿਆਨ ਹੀ ਹੁਣ ਇਕ ਹੋਰ ਮਾੜੀ ਖ਼ਬਰ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖ਼ਮੀ ਹੋ ਗਏ। ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੁੱਲੂ ਜ਼ਿਲ੍ਹੇ ਦੇ ਕਯਾਸ ਪਿੰਡ ਨੇੜੇ ਸੋਮਵਾਰ ਤੜਕੇ 4 ਵਜੇ ਬੱਦਲ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਕੁੱਲੂ ਦੇ ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਬੱਦਲ ਫਟਣ ਦੀ ਘਟਨਾ ਰਾਏਸਾਨ ਤਹਿਸੀਲ ਦੇ ਕਯਾਸ ਪਿੰਡ ਵਿੱਚ ਵਾਪਰੀ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖਮੀ ਹੋ ਗਏ।
ਲੋਕਾਂ ਦੀ ਮਦਦ ਲਈ ਪੁਲਿਸ ਟੀਮ ਭੇਜੀ ਗਈ ਹੈ, ਰਸਤਾ ਸਾਫ ਕਰਨ ਲਈ ਜੇਸੀਬੀ ਵੀ ਭੇਜੀ ਗਈ ਹੈ, ਜਲਦ ਹੀ ਹੋਰ ਵੇਰਵੇ ਤੁਹਾਡੇ ਨਾਲ ਸਾਂਝੇ ਕੀਤੇ ਜਾਣਗੇ। ਮ੍ਰਿਤਕ ਦੀ ਪਛਾਣ ਕੁੱਲੂ ਜ਼ਿਲ੍ਹੇ ਦੇ ਪਿੰਡ ਚਨਸਾਰੀ ਦੇ ਰਹਿਣ ਵਾਲੇ ਬਾਦਲ ਸ਼ਰਮਾ ਵਜੋਂ ਹੋਈ ਹੈ।
ਇਸ ਹਾਦਸੇ 'ਚ ਜ਼ਖਮੀ ਹੋਏ ਤਿੰਨ ਲੋਕਾਂ 'ਚ ਬੜੋਗੀ ਪਿੰਡ ਦਾ ਖੇਮਚੰਦ, ਚਾਂਸਰੀ ਪਿੰਡ ਦਾ ਸੁਰੇਸ਼ ਸ਼ਰਮਾ, ਪਿੰਡ ਚਨਸਾਰੀ ਦਾ ਕਪਿਲ ਸ਼ਾਮਲ ਹੈ। ਤਿੰਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ ਸੋਮਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

The destruction of rain and floods continues now a cloud burst in Himachal Pradesh has claimed one life the Meteorological Department has issued an alert


Popular Posts
Just Now