ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਦਫਤਰ ਹੋਣਗੇ ਪੇਸ਼, ਇਸ ਮਾਮਲੇ 'ਚ ਚੱਲ ਰਹੀ ਹੈ ਪੁੱਛਗਿੱਛ
LPTV / Chandigarh
ਸਟੇਟ ਡੈਸਕ: ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਖੇ ਵਿਜੀਲੈਂਸ ਦੇ ਦਫਤਰ ਪੇਸ਼ ਹੋਣਗੇ। ਉਨ੍ਹਾਂ ਦੇ ਖਿਲਾਫ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋਂ ਨੂੰ ਸ਼ਿਕਾਇਤ ਦਿੱਤੀ ਸੀ। ਜਿਸਤੇ ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਵਿਜੀਲੈਂਸ ਬਿਊਰੋ ਦੇ ਐਸਐਸਪੀ ਹਰਪਾਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਹ ਹੈ ਪੂਰਾ ਮਾਮਲਾ
ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ‘ਤੇ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ‘ਚ ਵਪਾਰਕ ਜ਼ਮੀਨ ਸਸਤੇ ਭਾਅ ਖ਼ਰੀਦਣ ਅਤੇ ਅਨਾਜ ਦੀ ਢੋਆ-ਢੁਆਈ ‘ਚ ਘਪਲੇ ਕਰਨ ਦੇ ਇਲਜ਼ਾਮ ਲਾਏ ਸਨ। ਇਸ ਮਾਮਲੇ ਸਬੰਧੀ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਬਠਿੰਡਾ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸਿੰਗਲਾ ਵੱਲੋਂ ਦੋਸ਼ ਲਾਇਆ ਗਿਆ ਕਿ ਮਨਪ੍ਰੀਤ ਬਾਦਲ ਨੇ 2017 ਤੋਂ 2022 ਤੱਕ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਤੇ ਗੰਨਮੈਨ ਦੇ ਨਾਂ ‘ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਧੋਖਾ ਦਿੱਤਾ ਹੈ।
Former finance minister and BJP leader Manpreet Singh Badal will appear before the vigilance office today the investigation is going on in this case