ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ, ਇਹ ਬਿੱਲ ਹੋਏ ਪਾਸ
LPTV / Chandigarh
ਨੈਸ਼ਨਲ ਡੈਸਕ: ਲੋਕ ਸਭਾ ਦੇ ਮੌਨਸੂਨ ਸੈਸ਼ਨ ਦੀ ਕਾਰਵਾਈ ਅਗਲੇ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ। ਅੱਜ ਦੀ ਕਾਰਵਾਈ 'ਚ ਲੋਕ ਸਭਾ ਨੇ ਮਾਈਨਜ਼ ਐਂਡ ਮਿਨਰਲਜ਼ ਸੋਧ ਬਿੱਲ 2023 ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ। ਇਸ ਦੇ ਨਾਲ ਹੀ ‘ਰਾਸ਼ਟਰੀ ਨਰਸਿੰਗ ਅਤੇ ਮਿਡਵਾਈਫਰੀ ਕਮਿਸ਼ਨ ਬਿੱਲ, 2023’ ਅਤੇ ‘ਰਾਸ਼ਟਰੀ ਡੈਂਟਲ ਕਮਿਸ਼ਨ ਬਿੱਲ, 2023’ ਵੀ ਲੋਕ ਸਭਾ ਵਿਚ ਪਾਸ ਕਰ ਦਿੱਤੇ ਗਏ। ਗੌਰਤਲਬ ਹੈ ਕਿ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਇਆ ਸੀ। ਸੰਸਦ ਦੇ ਸੈਸ਼ਨ ਦਾ ਅੱਜ ਅੱਠਵਾਂ ਦਿਨ ਸੀ। ਇਹ ਸੈਸ਼ਨ 11 ਅਗਸਤ ਤੱਕ ਚੱਲੇਗਾ, ਜਿਸ 'ਚ 17 ਮੀਟਿੰਗਾਂ ਹੋਣੀਆਂ ਯਕੀਨੀ ਹਨ। ਇਸ ਦੌਰਾਨ ਮਨੀਪੁਰ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਜਾਰੀ ਹੈ।
Lok Sabha adjourned the proceedings till Monday and passed this bill