ਮੋਰੱਕੋ ’ਚ ਵਾਪਰੇ ਬੱਸ ਹਾ.ਦਸੇ 'ਚ 24 ਲੋਕਾਂ ਦੀ ਗਈ ਜਾਨ
LPTV / Chandigarh
ਵਿਦੇਸ਼ ਡੈਸਕ: ਮੱਧ ਮੋਰੱਕੋ ਦੇ ਅਜੀਲਾਲ ਪ੍ਰਾਂਤ ਵਿੱਚ ਐਤਵਾਰ ਨੂੰ ਹੁਣ ਤੱਕ ਦੇ ਸਭ ਤੋਂ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਡੇਮਨੇਟ ਸ਼ਹਿਰ ਦੇ ਹਫਤਾਵਾਰੀ ਬਾਜ਼ਾਰ 'ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਮਿੰਨੀ ਬੱਸ ਇਕ ਮੋੜ 'ਤੇ ਪਲਟ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਯਾਤਰੀਆਂ ਨਾਲ ਭਰੀ ਬੱਸ ਅਚਾਨਕ ਪਲਟ ਗਈ। ਇਹ ਬੱਸ ਡੇਮਨਾਟੇ ਜਾ ਰਹੀ ਸੀ। ਹਾਦਸੇ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
24 people lost their lives in a bus accident in Morocco