ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮਨੀਪੁਰ ਹਿੰਸਾ ਦੇ ਵਿਰੋਧ ‘ਚ ਅੱਜ ਪੰਜਾਬ ਬੰਦ; ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ

ਮਨੀਪੁਰ ਹਿੰਸਾ ਦੇ ਵਿਰੋਧ ‘ਚ ਅੱਜ ਪੰਜਾਬ ਬੰਦ; ਸਿਰਫ਼ ਐਮਰਜੈਂਸੀ ਸੇਵਾਵ


LPTV / Chandigarh

ਸਟੇਟ ਡੈਸਕ: ਪੰਜਾਬ ਭਰ ਵਿੱਚ ਅੱਜ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ ‘ਤੇ ਮਣੀਪੁਰ ‘ਚ ਹੋਈ ਹਿੰਸਾ ਦੇ ਖਿਲਾਫ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਨੀਪੁਰ ਵਿੱਚ ਦਲਿਤ ਔਰਤਾਂ ਤੇ ਅੱਤਿਆਚਾਰ ਹੋ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਇਹ ਸ਼ਰਮਨਾਕ ਹੈ ਕਿ ਸਰਕਾਰ ਦੀ ਨਾਕਾਮੀ ਤੋਂ ਬਾਅਦ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣਾ ਪਿਆ।
ਪੰਜਾਬ ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੰਗਾਮਾ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ ‘ਤੇ ਕਹਿਣਾ ਹੈ ਕਿ ਬੇਸ਼ੱਕ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।

Punjab bandh today in protest against Manipur violence Only emergency services will run


Popular Posts
Just Now