ਮੰਤਰੀ ਸੰਦੀਪ ਸਿੰਘ ਤੇ ਦੋ.ਸ਼ ਲਾਉਣ ਵਾਲੀ ਮਹਿਲਾ ਕੋਚ ਮੁਅੱਤਲ, ਖੇਡ ਵਿਭਾਗ ਨੇ ਲਿਆ ਐਕਸ਼ਨ
Lptv / Chandigarh
ਨੈਸ਼ਨਲ ਡੈਸਕ: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਖੇਡ ਵਿਭਾਗ ਨੇ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਖੇਡ ਵਿਭਾਗ ਦੇ ਡਾਇਰੈਕਟਰ ਯਸ਼ੇਂਦਰ ਸਿੰਘ ਨੇ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ। ਮਹਿਲਾ ਕੋਚ ਨੂੰ ਕਿਉਂ ਮੁਅੱਤਲ ਕੀਤਾ ਗਿਆ ਹੈ, ਇਸ ਬਾਰੇ ਅਜੇ ਸਪੱਸ਼ਟ ਨਹੀਂ ਹੋਇਆ ਹੈ। ਦੱਸ ਦੇਈਏ ਕਿ ਪਿਛਲੇ ਸਾਲ 26 ਦਸੰਬਰ ਨੂੰ ਜੂਨੀਅਰ ਮਹਿਲਾ ਕੋਚ ਨੇ ਹਰਿਆਣਾ ਦੇ ਤਤਕਾਲੀ ਖੇਡ ਮੰਤਰੀ ਸਰਦਾਰ ਸੰਦੀਪ ਸਿੰਘ ਉੱਤੇ ਛੇੜਛਾੜ ਦਾ ਦੋਸ਼ ਲਗਾਇਆ ਸੀ। ਤਿੰਨ ਦਿਨਾਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ 31 ਦਸੰਬਰ ਨੂੰ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਚੰਡੀਗੜ੍ਹ ਪੁਲਿਸ ਕੇਸ ਦਰਜ ਹੋਣ ਦੇ ਸੱਤ ਮਹੀਨੇ ਬਾਅਦ ਵੀ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਨਹੀਂ ਕਰ ਸਕੀ ਹੈ।ਖੇਡ ਵਿਭਾਗ ਵਲੋਂ ਜਾਰੀ ਹੁਕਮਾਂ 'ਚ ਮਹਿਲਾ ਕੋਚ ਨੂੰ ਤਤਕਾਲ ਮੁਅੱਤਲ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ 'ਚ ਲਿਖਿਆ ਗਿਆ ਕਿ ਇਸ ਮੁਅੱਤਲੀ ਦੌਰਾਨ ਜੂਨੀਅਰ ਮਹਿਲਾ ਕੋਚ ਦਾ ਰਿਪੋਰਟਿੰਗ ਹੈਡ ਕੁਆਰਟਰ ਜ਼ਿਲ੍ਹਾ ਖੇਡ ਦਫ਼ਤਰ ਪੰਚਕੂਲਾ ਨਿਯੁਕਤ ਕੀਤਾ ਗਿਆ ਹੈ।
The sports department has taken action after suspending the female coach accusing minister sandeep singh