ਅਮਰੀਕੀ ਅਦਾਲਤ ਨੇ ਤਹੱਵੁਰ ਰਾਣਾ ਦੀ ਪਟੀਸ਼ਨ ਕੀਤੀ ਖਾਰਜ, ਹੁਣ ਜਲਦ ਹੋਵੇਗੀ ਭਾਰਤ ਵਾਪਸੀ
LPTV / Chandigarh
ਵਿਦੇਸ਼ ਡੈਸਕ: ਅਮਰੀਕਾ ਦੀ ਇਕ ਅਦਾਲਤ ਨੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਹੈਬੀਅਸ ਕਾਰਪਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਮਗਰੋਂ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਲਈ ਉਸ ਨੂੰ ਭਾਰਤ ਹਵਾਲੇ ਕਰਨ ਲਈ ਸਰਟੀਫਿਕੇਟ ਜਾਰੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਇੱਥੇ ਦੱਸ ਦਈਏ ਕਿ ਹੈਬੀਅਸ ਕਾਰਪਸ ਇੱਕ ਕਿਸਮ ਦਾ ਕਾਨੂੰਨੀ ਵਾਰੰਟ ਹੈ ਜਿਸ ਦੁਆਰਾ ਕਿਸੇ ਗੈਰ-ਕਾਨੂੰਨੀ ਕਾਰਨਾਂ ਕਰਕੇ ਗ੍ਰਿਫ਼ਤਾਰ ਕੀਤੇ ਵਿਅਕਤੀ ਨੂੰ ਰਿਹਾਅ ਕੀਤਾ ਜਾ ਸਕਦਾ ਹੈ। 2 ਅਗਸਤ ਨੂੰ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਆਫ ਕੈਲੀਫੋਰਨੀਆ ਦੇ ਸੰਯੁਕਤ ਰਾਜ ਦੇ ਜ਼ਿਲ੍ਹਾ ਜੱਜ ਡੇਲ ਐਸ ਫਿਸ਼ਰ ਨੇ ਰਾਣਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਲਿਖਿਆ ਕਿ ਰਾਣਾ ਦੀ ਹੈਬੀਅਸ ਕਾਰਪਸ ਰਿੱਟ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਰਾਣਾ ਨੇ ਸੁਣਵਾਈ ਦੌਰਾਨ ਉਸ ਨੂੰ ਭਾਰਤ ਹਵਾਲੇ ਨਾ ਕਰਨ ਦੇ ਹੁਕਮਾਂ ਵਿਰੁੱਧ ਨੌਵੀਂ ਸਰਕਟ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ।
The American court rejected Tahavur Ranas petition now he will return to India soon