ਗੋਇੰਦਵਾਲ ਸਾਹਿਬ ਪੁਲ ਤੋਂ ਦੋ ਭਰਾਵਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ, SHO 'ਤੇ ਲਾਏ ਜ਼ਲੀਲ ਕਰਨ ਦੇ ਦੋਸ਼
LPTV / Chandigarh
ਸਟੇਟ ਡੈਸਕ: ਜਲੰਧਰ ਦੇ ਇਕ ਥਾਣੇ ਦੇ ਐੱਸਐੱਚਓ ਵੱਲੋਂ ਕਥਿਤ ਤੌਰ ’ਤੇ ਜ਼ਲੀਲ ਕਰਨ ’ਤੇ ਥਾਣਾ ਤਲਵੰਡੀ ਚੌਧਰੀਆਂ ਦੇ ਅਧੀਨ ਪੈਂਦੇ ਗੋਇੰਦਵਾਲ ਨੇੜੇ ਬਿਆਸ ਦਰਿਆ ’ਤੇ ਬਣੇ ਪੁਲ ਤੋਂ 2 ਸਕੇ ਭਰਾਵਾਂ ਨੇ ਪਾਣੀ ’ਚ ਛਾਲ ਮਾਰ ਦਿੱਤੀ। ਫਿਲਹਾਲ ਦੋਹਾਂ ਭਰਾਵਾਂ ਦੀ ਭਾਲ ਨਹੀਂ ਹੋ ਸਕੀ ਹੈ। ਪੁਲਿਸ ਤੇ ਪਰਿਵਾਰ ਵੱਲੋਂ ਦੋਵਾਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਦੋਂ ਡੀਐਸਪੀ ਬਬਨਦੀਪ ਸਿੰਘ ਸੁਲਤਾਨਪੁਰ ਲੋਧੀ ਨੇ ਕਿਹਾ ਕਿ ਸਾਡੇ ਕੋਲ ਲਿਖਤੀ ਸ਼ਿਕਾਇਤ ਆਈ ਹੈ ਤੇ ਅਸੀਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਵਾਂ ਨੌਜਵਾਨਾਂ ਦੀ ਬਿਆਸ ਦਰਿਆ ਵਿੱਚ ਭਾਲ ਜਾਰੀ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
Two brothers jumped into Beas river from Goindwal Sahib bridge accused SHO of humiliating him