ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਹਰੀਕੇ ਹੈੱਡ ਤੋਂ ਮੁੜ ਛੱਡਿਆ ਪਾਣੀ, ਫਿਰੋਜ਼ਪੁਰ 'ਚ ਵਧੀ ਮੁਸੀਬਤ

ਹਰੀਕੇ ਹੈੱਡ ਤੋਂ ਮੁੜ ਛੱਡਿਆ ਪਾਣੀ, ਫਿਰੋਜ਼ਪੁਰ 'ਚ ਵਧੀ ਮੁਸੀਬਤ


LPTV / Chandigarh

ਸਟੇਟ ਡੈਸਕ: ਫਿਰੋਜ਼ਪੁਰ 'ਚ ਸਤਲੁਜ ਦਰਿਆ ਦੇ ਪਾਣੀ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹੁਸੈਨੀਵਾਲਾ ਵੱਲ ਪਾਣੀ ਨੇ 15 ਪਿੰਡਾਂ ਅਤੇ ਬੀਐਸਐਫ ਦੀ ਸਹੂਲਤ ਲਈ ਬਣਾਏ ਪੁਲ ਨੂੰ ਨੁਕਸਾਨ ਪਹੁੰਚਾਇਆ ਹੈ। ਦੁਲਚੀਕੇ ਵਿੱਚ ਬਣੇ ਧੁੱਸੀ ਬੰਨ੍ਹ ਨਾਲ ਦਰਿਆ ਦਾ ਪਾਣੀ ਜੁੜ ਗਿਆ ਹੈ, ਜੇਕਰ ਇਹ ਬੰਨ੍ਹ ਟੁੱਟ ਗਿਆ ਤਾਂ ਪੂਰਾ ਫਿਰੋਜ਼ਪੁਰ ਪਾਣੀ ਵਿੱਚ ਡੁੱਬ ਜਾਵੇਗਾ। ਦੂਜੇ ਪਾਸੇ ਸ਼ਨੀਵਾਰ ਨੂੰ ਵੀ ਹਰੀਕੇ ਹੈੱਡ ਤੋਂ ਕਰੀਬ ਦੋ ਲੱਖ ਕਿਊਸਿਕ ਪਾਣੀ ਛੱਡਿਆ ਗਿਆ। ਪਿੰਡ ਵਾਸੀਆਂ ਦੀ ਅਪੀਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਸੈਨੀਵਾਲਾ ਹੈੱਡ ਦੇ ਗੇਟ ਖੋਲ੍ਹ ਦਿੱਤੇ ਹਨ। ਮੱਲਾਂਵਾਲਾ, ਪੱਲਾ ਮੇਗਾ ਅਤੇ ਹੁਸੈਨੀਵਾਲਾ ਦੇ ਨਾਲ ਲੱਗਦੇ ਸਾਰੇ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਫੌਜ ਅਤੇ ਐਨਡੀਆਰਐਫ ਕਿਸ਼ਤੀਆਂ ਅਤੇ ਮੋਟਰ ਬੋਟਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਫੌਜ ਗੱਟੀ ਰਾਜੋਕੇ ਵੱਲ ਪੁਲ ਦੀ ਮੁਰੰਮਤ ਕਰ ਰਹੀ ਹੈ।

Water released from Harike Head increased trouble in Ferozepur


Popular Posts
Just Now