ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ‘ਚ ESMA ਐਕਟ ਲਾਗੂ, ਅਧਿਕਾਰੀਆਂ ਲਈ ਜਾਰੀ ਹੋਏ ਹੁਕਮ

Orders-issued-for-ESMA-Act-enfor


LPTV / Chandigarh

ਸਟੇਟ ਡੈਸਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਹੜਤਾਲ ਦਾ ਐਲਾਨ ਕਰਨ ਵਾਲੇ ਮੁਲਾਜ਼ਮਾਂ 'ਤੇ ਬੁੱਧਵਾਰ ਦੇਰ ਰਾਤ ESMA ਲਗਾ ਦਿੱਤਾ ਹੈ। ਇਨ੍ਹਾਂ ਵਿੱਚ ਮਾਲ ਵਿਭਾਗ ਦੇ ਪਟਵਾਰੀ-ਕਾਨੂੰਨਗੋ ਸਮੇਤ 1 ਸਤੰਬਰ ਤੋਂ ਹੜਤਾਲ ਕਰਨ ਦਾ ਐਲਾਨ ਕਰਨ ਵਾਲੇ ਡੀਸੀ ਦਫ਼ਤਰ ਦੇ ਮੁਲਾਜ਼ਮ ਅਤੇ 13 ਸਤੰਬਰ ਤੋਂ ਕਲਮਛੋੜ ਹੜਤਾਲ ਕਰਨ ਦਾ ਐਲਾਨ ਕਰਨ ਵਾਲੇ ਮੁਲਾਜ਼ਮ ਸ਼ਾਮਲ ਹਨ।
ਗੌਰਤਲਬ ਹੈ ਕਿ ਦਿਨ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਸੀ। ਜਿਸ ਤੋਂ ਬਾਅਦ ਰਾਤ ਸਮੇਂ ਹੜ੍ਹਾਂ ਦਾ ਹਵਾਲਾ ਦਿੰਦੇ ਹੋਏ ਈਸਟ ਪੰਜਾਬ ਅਸੈਂਸ਼ੀਅਲ ਸਰਵਿਸਿਜ਼ ਮੇਨਟੇਨੈਂਸ ਐਕਟ 1947 ਦੀ ਧਾਰਾ 4 ਦੀ ਉਪ ਧਾਰਾ 1 ਤਹਿਤ ਇਹ ਹੁਕਮ ਜਾਰੀ ਕੀਤੇ ਗਏ। ਇਨ੍ਹਾਂ ਹੁਕਮਾਂ ਅਨੁਸਾਰ ਕੋਈ ਵੀ ਮੁਲਾਜ਼ਮ ਹੜਤਾਲ ’ਤੇ ਨਹੀਂ ਜਾ ਸਕਦਾ। ਇਹ ਹੁਕਮ 31 ਅਕਤੂਬਰ ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਰਣਜੀਤ ਸਾਗਰ ਡੈਮ, ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਬਰਕਰਾਰ ਹੈ। ਅਜਿਹੀ ਸਥਿਤੀ ਵਿੱਚ ਮਾਲ ਵਿਭਾਗ ਵਿੱਚ ਕੰਮ ਕਰਦੇ ਪਟਵਾਰੀਆਂ, ਕਾਨੂੰਨਗੋ ਅਤੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਦੀ ਡਿਊਟੀ 24 ਘੰਟੇ ਲੱਗੀ ਹੋਈ ਹੈ।

Orders issued for ESMA Act enforcement officials in Punjab


Popular Posts
Just Now