ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਫਿਲਮ ਯਾਰੀਆਂ-2 ਦੀ ਟੀਮ ਖਿਲਾਫ਼ FIR ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼

ਫਿਲਮ ਯਾਰੀਆਂ-2 ਦੀ ਟੀਮ ਖਿਲਾਫ਼ FIR ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ


LPTV / Chandigarh

ਨੈਸ਼ਨਲ ਡੈਸਕ: ਯਾਰੀਆਂ-2 ਫਿਲਮ ਦੀ ਟੀਮ ਖਿਲਾਫ਼ FIR ਦਰਜ ਕੀਤੀ ਗਈ ਹੈ। ਗੌਰਤਲਬ ਹੈ ਕਿ ਅਦਾਕਾਰ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਨਿਰਮਾਤਾ ਭੂਸ਼ਣ ਕੁਮਾਰ ਅਤੇ ਨਿਰਦੇਸ਼ਕ ਵਿਨੈ ਸਪਰੂ ਖਿਲਾਫ ਬੀਤੀ ਰਾਤ ਜਲੰਧਰ ‘ਚ 295-A ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਿੱਖ ਤਾਲਮੇਲ ਕਮੇਟੀ ਵੱਲੋਂ ਕੇਸ ਦਰਜ ਕਰਵਾਇਆ ਗਿਆ ਹੈ। ਫਿਲਮ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਅਤੇ ਪ੍ਰਸਾਰਣ ਮੰਤਰਾਲੇ ਨੂੰ ਇਸ ਸੰਬੰਧੀ ਅਪੀਲ ਕੀਤੀ ਹੈ ਕਿ ਇਸ ਵਿਵਾਦਿਤ ਵੀਡੀਓ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਵੱਲੋਂ ਸੈਂਸਰ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ ਵੱਲੋਂ ਰਿਲੀਜ਼ ਲਈ ਪ੍ਰਵਾਨਗੀ ਨਾ ਦਿੱਤੀ ਜਾਵੇ। SGPC ਵੱਲੋਂ ਯਾਰੀਆਂ-2 ਫਿਲਮ ਦੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾਉਣ ਦੀ ਅਪੀਲ ਵੀ ਕੀਤੀ ਗਈ ਹੈ।

ਕੀ ਹੈ ਪੂਰਾ ਮਾਮਲਾ
ਯਾਰੀਆਂ-2 ਫਿਲਮ ਦੇ ਗੀਤ ਵਿੱਚ ਕਕਾਰਾਂ ਦੀ ਬੇਅਦਬੀ ਹੋ ਰਹੀ ਹੈ। ਜਿਸ ਤੋਂ ਬਾਅਦ ਇਸ ਫਿਲਮ ਦਾ ਗੀਤ ਵਿਵਾਦਾਂ ਵਿੱਚ ਆ ਗਿਆ।
ਦਰਅਸਲ ਫਿਲਮ ਦੇ ਇੱਕ ਸੀਨ ਵਿੱਚ ਅਦਾਕਾਰ ਨੇ ਬਿਨਾ ਸਿਰ ਦਸਤਾਰ ਸਜਾਏ ਕਿਰਪਾਨ ਪਾਈ ਹੋਈ ਹੈ। ਇਸ ਸੀਨ ਤੋਂ ਬਾਅਦ ਸਿੱਖ ਸੰਸਥਾਵਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਵੀ ਜਾਤਾਇਆ ਜਾ ਰਿਹਾ ਹੈ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਇਸ ਗੀਤ ‘ਤੇ ਇਤਰਾਜ਼ ਜਤਾਇਆ ਹੈ।

FIR filed against the team of the film Yaariyan 2 for hurting religious sentiments


Popular Posts
Just Now