ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਅਮਰੀਕੀ ਸਰਕਾਰ ਨੇ ਗੂਗਲ 'ਤੇ ਲਇਆ ਦਬਦਬੇ ਦੀ ਦੁਰਵਰਤੋਂ ਕਰਨ ਦਾ ਦੋਸ਼

ਅਮਰੀਕੀ ਸਰਕਾਰ ਨੇ ਗੂਗਲ 'ਤੇ ਲਇਆ ਦਬਦਬੇ ਦੀ ਦੁਰਵਰਤੋਂ ਕਰਨ ਦਾ ਦੋਸ਼


LPTV / Chandigarh

ਵਿਦੇਸ਼ ਡੈਸਕ: ਅਮਰੀਕਾ ਦੇ ਨਿਆਂ ਵਿਭਾਗ ਨੇ ਇਹ ਦੋਸ਼ ਲਾਇਆ ਹੈ ਕਿ ਮੁਕਾਬਲੇਬਾਜ਼ਾਂ ਨੂੰ ਬਾਹਰ ਕਰਨ ਅਤੇ ਇਨੋਵੇਸ਼ਨ ਨੂੰ ਦਬਾਉਣ ਲਈ ਗੂਗਲ ਨੇ ਇੰਟਰਨੈੱਟ ਖੋਜ ’ਚ ਆਪਣੇ ਦਬਦਬੇ ਦਾ ਫ਼ਾਇਦਾ ਚੁੱਕਿਆ ਹੈ। ਅਮਰੀਕੀ ਨਿਆਂ ਵਿਭਾਗ ਦੇ ਪ੍ਰਮੁੱਖ ਪਟੀਸ਼ਨਰ ਕੇਨੇਥ ਡਿੰਟਜ਼ਰ ਨੇ ਕਿਹਾ ਕਿ ਇਹ ਮਾਮਲਾ ਇੰਟਰਨੈੱਟ ਦੇ ਭਵਿੱਖ ਦੇ ਬਾਰੇ ’ਚ ਹੈ ਅਤੇ ਕੀ ਗੂਗਲ ਦੇ ਖੋਡ ਇੰਜਣ ਨੂੰ ਕਦੇ ਸਾਰਥਕ ਮੁਕਾਬਲੇ ਦਾ ਸਾਹਮਣਾ ਕਰਨਾ ਪਏਗਾ। ਡਿੰਟਜ਼ਰ ਨੇ ਦਾਅਵਾ ਕੀਤਾ ਹੈ ਕਿ ਆਪਣੀ ਸਥਿਤੀ ਨੂੰ ਕਾਇਮ ਰੱਖਣ ਲਈ ਗੂਗਲ ਹਰ ਸਾਲ 1000 ਕਰੋੜ ਡਾਲਰ ਤੋਂ ਵੱਧ ਦਾ ਭੁਗਤਾਨ ਕਰਦਾ ਹੈ। ਅਗਲੇ 10 ਹਫ਼ਤਿਆਂ ’ਚ ਫੈਡਰਲ ਵਕੀਲ ਅਤੇ ਸੂਬੇ ਦੇ ਅਟਾਰਨੀ ਜਨਰਲ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰਨਗੇ ਕਿ ਗੂਗਲ ਨੇ ਆਪਣੇ ਸਰਚ ਇੰਜਣ ਨੂੰ ਡਿਵਾਇਸਾਂ ’ਤੇ ਡਿਫਾਲਟ ਵਿਕਲਪ ਦੇ ਤੌਰ ’ਤੇ ਲਾਕ ਕਰਕੇ ਇਸ ਨੂੰ ਆਪਣੇ ਪੱਖ ’ਚ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਮਰੀਕੀ ਜ਼ਿਲ੍ਹਾ ਜੱਜ ਅਮਿਤ ਮਹਿਤਾ ਸੰਭਾਵੀ ਤੌਰ ’ਤੇ ਅਗਲੇ ਸਾਲ ਦੀ ਸ਼ੁਰੂਆਤ ਤੱਕ ਕੋਈ ਫ਼ੈਸਲਾ ਨਹੀਂ ਸੁਣਾਉਣਗੇ। ਜੇਕਰ ਉਹ ਮੰਨਦੇ ਹਨ ਕਿ ਗੂਗਲ ਨੇ ਕਾਨੂੰਨ ਤੋੜਿਆ ਹੈ ਅਤੇ ਇੱਕ ਹੋਰ ਮੁਕੱਦਮਾ ਇਹ ਫ਼ੈਸਲਾ ਕਰੇਗਾ ਕਿ ਕੈਲੀਫੋਰਨੀਆ ਅਧਾਰਿਤ ਕੰਪਨੀ ਮਾਊਂਟੇਨ ਵਿਊ ’ਤੇ ਲਗਾਮ ਲਗਾਉਣ ਲਈ ਕਿਹੜੇ ਕਦਮ ਚੁੱਕੇ ਜਾਣਗੇ।

The US government accused Google of abusing its dominance


Popular Posts
Just Now