ਬਾਰਾਮੂਲਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅੱਤ.ਵਾ.ਦੀ ਢੇਰ
LPTV / Chandigarh
ਨੈਸ਼ਨਲ ਡੈਸਕ: ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਕਸ਼ਮੀਰ ਪੁਲਿਸ ਨੇ ਦੱਸਿਆ ਕਿ ਇਹ ਮੁਕਾਬਲਾ ਬਾਰਾਮੂਲਾ ਜ਼ਿਲ੍ਹੇ ਦੇ ਸਰਹੱਦੀ ਖੇਤਰ ਹਥਲੰਗਾ ਦੇ ਉੜੀ ਇਲਾਕੇ 'ਚ ਸਵੇਰੇ ਸ਼ੁਰੂ ਹੋਇਆ। ਪੁਲਿਸ ਮੁਤਾਬਕ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਕਸ਼ਮੀਰ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਹ ਜਾਣਕਾਰੀ ਦਿੱਤੀ। ਜਾਣਕਾਰੀ 'ਚ ਕਿਹਾ ਗਿਆ ਹੈ ਕਿ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਹਨ ਅਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਕਾਬਲਾ ਅਜਿਹੇ ਸਮੇਂ 'ਚ ਹੋ ਰਿਹਾ ਹੈ, ਜਦੋਂ ਅਨੰਤਨਾਗ ਜ਼ਿਲ੍ਹੇ ਦੇ ਜੰਗਲਾਂ 'ਚ ਡੇਰਾ ਜਮਾਏ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।
Two terrorists killed in encounter with security forces in Baramulla