1984 ਸਿੱਖ ਵਿਰੋਧੀ ਦੰਗੇ - ਅਦਾਲਤ ਨੇ ਕਾਂਗਰਸੀ ਨੇਤਾ ਸੱਜਣ ਕੁਮਾਰ ਸਮੇਤ ਹੋਰਾਂ ਨੂੰ ਕੀਤਾ ਬਰੀ
LPTV / Chandigarh
ਨੈਸ਼ਨਲ ਡੈਸਕ: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸੰਬੰਧਿਤ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸ ਨੇਤਾ ਸੱਜਣ ਕੁਮਾਰ ਅਤੇ ਹੋਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸੰਬੰਧਿਤ ਸੀ। ਗੌਰਤਲਬ ਹੈ ਕਿ 1984 ਦੇ ਦੰਗਿਆਂ ਦੌਰਾਨ ਸਿੱਖ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ ਸੀ। ਭੀੜ ਨੇ ਜਸਵੰਤ ਸਿੰਘ ਅਤੇ ਤਰੁਣ ਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਦੋਸ਼ ਹੈ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਭੀੜ ਦੀ ਅਗਵਾਈ ਕਰ ਰਿਹਾ ਸੀ।
1984 Anti Sikh Riots The court acquitted Congress leader Sajjan Kumar and others