ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Tweet War -ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਮਾਨ ਹੋਏ ਆਹਮੋ-ਸਾਹਮਣੇ, ਮਾਨ ਬੋਲੇ-"ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ"

Tweet-War-Pratap-Singh-Bajwa-and


LPTV / Chandigarh

ਸਟੇਟ ਡੈਸਕ: ਪੰਜਾਬ ਦੀ ਸਿਆਸਤ ਮੁੜ ਭੱਖ ਰਹੀ ਰਹੀ ਹੈ। ਸਿਆਸੀਆਂ ਆਗੂਆਂ ਦੀ ਬਿਆਨਬਾਜ਼ੀ ਸਿਖਰਾਂ 'ਤੇ ਹੈ। ਹੁਣ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਹੋ ਗਏ ਹਨ। ਦੋਵਾਂ ਦੀ ਟਵੀਟ ਵਾਰ ਨੇ ਸਿਆਸਤ 'ਚ ਭੂਚਾਲ ਲਿਆ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਸਾਡੇ ਕੋਲ 18 ਵਿਧਾਇਕ ਹਨ। ਆਮ ਆਦਮੀ ਪਾਰਟੀ ਦੇ 32 ਮੈਂਬਰ ਸਾਡੇ ਸੰਪਰਕ ਵਿਚ ਹਨ। ਥੋੜੀ ਹੋਰ ਮਿਹਨਤ ਦੀ ਲੋੜ ਹੈ। ਅਸੀਂ ਸਰਕਾਰ ਬਣਾ ਸਕਦੇ ਹਨ। ਲੋਕ ਸਭਾ ਚੋਣਾਂ ਇਕੱਲੇ ਲੜਨ ਦੀ ਗੱਲ ਦੁਹਰਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਤੋਂ 2 ਮਹੀਨੇ ਬਾਅਦ ਡਿੱਗ ਜਾਵੇਗੀ।


ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਲਟ ਵਾਰ ਕਰਦਿਆ ਕਿਹਾ ਕਿ ਉਹ ਪੰਜਾਬ ਦੇ 3 ਕਰੋੜ ਲੋਕਾਂ ਦੇ ਨੁਮਾਇੰਦੇ ਹਨ ਅਤੇ ਪ੍ਰਤਾਪ ਬਾਜਵਾ ਵਾਂਗ ਕੁਰਸੀ ਦੇ ਤਿਕੜਮਬਾਜ਼ ਨਹੀਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਕਿਹਾ ਕਿ “ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ.. ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ.. ਜੇ ਹਿੰਮਤ ਹੈ ਤਾਂ ਹਾਈ ਕਮਾਂਡ ਨਾਲ ਗੱਲ ਕਰੋ।”

Tweet War Pratap Singh Bajwa and Chief Minister Maan Hoi face to face Maan said I am not a trident of a chair like Thode


Popular Posts
Just Now