ਨਿੱਝਰ ਹੱਤਿ.ਆਕਾਂ.ਡ ਮਾਮਲੇ ’ਚ ਜਗਮੀਤ ਸਿੰਘ ਦਾ ਵੱਡਾ ਬਿਆਨ, ਕਿਹਾ- ਭਾਰਤ ਦੀ ਸ਼ਮੂਲੀਅਤ ਦੇ ਮਿਲੇ ਪੁਖ਼ਤਾ ਸਬੂਤ
LPTV / Chandigarh
ਵਿਦੇਸ਼ ਡੈਸਕ: ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਐੱਨਡੀਪੀ ਨੇਤਾ ਜਗਮੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਸੱਤਾਧਾਰੀ ਪਾਰਟੀ ਦੀ ਭਾਈਵਾਲ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਕੈਨੇਡੀਅਨ ਨਾਗਰਿਕ ਦੇ ਕਤਲ ’ਚ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਦੇ ਸਪੱਸ਼ਟ ਸੰਕੇਤ ਮਿਲੇ ਹਨ। ਜਗਮੀਤ ਸਿੰਘ ਨੇ ਮੰਗਲਵਾਰ ਨੂੰ ਓਟਾਵਾ ’ਚ ਕਿਹਾ ਕਿ ਜਿਵੇਂ ਕਿ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਸੀ ਕਿ ਕੈਨੇਡਾ ਦੀ ਖੁਫੀਆ ਏਜੰਸੀ ਨੇ ਅਜਿਹੀ ਜਾਣਕਾਰੀ ਮੁਹੱਈਆ ਕਰਵਾਈ ਹੈ ਜੋ ਇਹ ਸੰਕੇਤ ਦਿੰਦੀ ਹੈ ਕਿ ਕੈਨੇਡੀਅਨ ਨਾਗਰਿਕ ਦੇ ਕਤਲ ’ਚ ਵਿਦੇਸ਼ੀ ਸਰਕਾਰ ਸ਼ਾਮਲ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਭਾਰਤ ’ਤੇ ਲਗਾਏ ਗਏ ਦੋਸ਼ਾਂ ਨੂੰ ਬਹੁਤ ਗੰਭੀਰ ਦੱਸਦੇ ਹੋਏ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਉਨ੍ਹਾਂ ਨੂੰ ਮਿਲੀ ਖੁਫੀਆ ਜਾਣਕਾਰੀ ’ਤੇ ਆਧਾਰਿਤ ਸਨ। ਇਸ ਲਈ ਅਸੀਂ ਕੈਨੇਡਾ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਅਪੀਲ ਕਰਦੇ ਰਹਾਂਗੇ, ਤਾਂ ਜੋ ਜ਼ਿੰਮੇਵਾਰ ਲੋਕਾਂ ਨੂੰ ਅੱਗੇ ਲਿਆਂਦਾ ਜਾ ਸਕੇ।
Jagmeet Singhs big statement in the Nijhar murder case said Evidence of Indias involvement found