ਸਾਬਕਾ ਨਾਜ਼ੀ ਸੈਨਿਕ ਨੂੰ ਸਨਮਾਨਿਤ ਕਰਨ ਲਈ ਟਰੂਡੋ ਨੇ ਮੰਗੀ ਮੁਆਫੀ

ਸਾਬਕਾ ਨਾਜ਼ੀ ਸੈਨਿਕ ਨੂੰ ਸਨਮਾਨਿਤ ਕਰਨ ਲਈ ਟਰੂਡੋ ਨੇ ਮੰਗੀ ਮੁਆਫੀ


LPTV / Chandigarh

ਵਿਦੇਸ਼ ਡੈਸਕ: ਪਿਛਲੇ ਹਫਤੇ ਯੂਕਰੇਨ ਦੇ ਰਾਸ਼ਟਰਪਤੀ ਦੇ ਕੈਨੇਡੀਅਨ ਪਾਰਲੀਆਮੈਂਟ ਨੂੰ ਸੰਬੋਧਨ ਕਰਨ ਦੌਰਾਨ ਨਾਜ਼ੀਆਂ ਲਈ ਲੜਨ ਵਾਲੇ ਸ਼ਖਸ ਨੂੰ ਸਨਮਾਨਿਤ ਕੀਤੇ ਜਾਣ ਉਤੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਪਾਰਲੀਆਮੈਂਟ ਦੇ ਪੱਖ ਉੱਤੇ ਮੁਆਫੀ ਮੰਗੀ ਗਈ।
ਹਾਊਸ ਆਫ ਕਾਮਨਜ਼ ਵਿੱਚ ਦਾਖਲ ਹੋਣ ਤੋਂ ਪਹਿਲਾਂ ਉਨ੍ਹਾਂ ਨਿੱਕਾ ਜਿਹਾ ਬਿਆਨ ਦਿੱਤਾ, ਜਿਸ ਵਿੱਚ ਉਨ੍ਹਾਂ ਇਸ ਘਟਨਾਕ੍ਰਮ ਲਈ ਮੁਆਫੀ ਮੰਗੀ। ਉਨ੍ਹਾਂ ਆਖਿਆ ਕਿ ਇਹ ਅਜਿਹੀ ਗਲਤੀ ਸੀ ਜਿਸ ਕਾਰਨ ਪਾਰਲੀਆਮੈਂਟ ਤੇ ਕੈਨੇਡਾ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਟਰਡੋ ਨੇ ਪੱਤਰਕਾਰਾਂ ਦੇ ਕਿਸੇ ਵੀ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਮੁਆਫੀ ਮੰਗਦਿਆਂ ਆਖਿਆ ਕਿ ਜਿਹੜੇ ਵੀ ਮੈਂਬਰ ਸ਼ੁੱਕਰਵਾਰ ਨੂੰ ਪਾਰਲੀਮੈਂਟ ਵਿੱਚ ਮੌਜੂਦ ਸਨ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਨਹੀਂ ਸੀ ਤੇ ਅਸੀਂ ਦੋ ਵਾਰੀ ਖੜ੍ਹੇ ਹੋ ਕੇ ਤੇ ਤਾੜੀਆਂ ਵਜਾ ਕੇ ਉਸ ਸ਼ਖ਼ਸ ਦਾ ਸਨਮਾਨ ਕੀਤਾ।

Trudeau apologizes for honoring ex Nazi soldier


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now