ਵੱਡੀ ਖ਼ਬਰ - ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਡੇਂਗੂ ਕਾਰਨ ਮੌ+ਤ, ਵਿਦੇਸ਼ ਵਿਚ ਰਹਿੰਦੀ ਧੀ
LPTV / Chandigarh
ਸਟੇਟ ਡੈਸਕ: ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਡੇਂਗੂ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧੀ ਵਿਦੇਸ਼ ਵਿਚ ਰਹਿੰਦੀ ਹੈ, ਜਿਸ ਦੇ ਵਾਪਸ ਆਉਣ ਤੋਂ ਬਾਅਦ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਗੁਰਮੀਤ ਸਿੰਘ ਪਿੰਕੀ ਪੰਜਾਬ ਵਿਚ ਖਾੜਕੂਵਾਦ ਸਮੇਂ ਪੁਲਿਸ ਦਾ ਸੂਹੀਆ ਸੀ, ਜਿਸ ਨੂੰ ਬਾਅਦ ਵਿਚ ਪੁਲਿਸ ਇੰਸਪੈਕਟਰ ਬਣਾ ਦਿਤਾ ਗਿਆ। ਇਸ ਤੋਂ ਬਾਅਦ 2001 ਵਿਚ ਉਸ ਨੇ ਲੁਧਿਆਣਾ ਦੇ ਇਕ ਨੌਜਵਾਨ ਅਵਤਾਰ ਸਿੰਘ ਉਰਫ ਗੋਲਾ ਨੂੰ ਰਾਸਤਾ ਮੰਗਣ ‘ਤੇ ਗੋਲੀ ਮਾਰ ਦਿੱਤੀ ਸੀ। ਇਸ ਦੋਸ਼ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ ਪਰ ਉਹ ਸਰਕਾਰੀ ਮਿਹਰ ਨਾਲ ਸੱਤ ਸਾਲਾਂ ਬਾਅਦ ਹੀ ਰਿਹਾਅ ਹੋ ਗਿਆ।
Big news Former police cat Gurmeet Singh Pinkys daughter living abroad died due to dengue