ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਕੈਨੇਡਾ 'ਚ ਟਰੂਡੋ ਸਰਕਾਰ ਦੀ ਵੱਡੀ ਕਾਰਵਾਈ - 1500 ਵਿਦਿਆਰਥੀਆਂ ਦੇ ਐਡਮਿਟ ਕਾਰਡ ਫਰਜ਼ੀ, 25 ਪੰਜਾਬੀ ਵਿਦਿਆਰਥੀ ਹੋਣਗੇ ਡਿਪੋਰਟ

ਕੈਨੇਡਾ 'ਚ ਟਰੂਡੋ ਸਰਕਾਰ ਦੀ ਵੱਡੀ ਕਾਰਵਾਈ - 1500 ਵਿਦਿਆਰਥੀਆਂ ਦੇ ਐਡ


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਵਿੱਚ ਫਰਜ਼ੀ ਦਾਖ਼ਲਾ ਪੱਤਰ ਦੇ ਆਧਾਰ 'ਤੇ ਐਂਟਰੀ ਕਰਨ ਵਾਲੇ ਵਿਦਿਆਰਥੀਆਂ ਖਿਲਾਫ਼ ਹੁਣ ਟਰੂਡੋ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਦੇ ਲਈ ਸਰਕਾਰ ਨੇ ਵਿਸ਼ੇਸ਼ ਟਾਸਕ ਫੋਰਸ ਬਣਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ।
ਨਵੇਂ ਵੀਜ਼ਾ ਨਿਯਮਾਂ ਦੇ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਫਰਜ਼ੀ ਦਾਖ਼ਲਾ ਪੱਤਰ ਸਾਡੇ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹਨ। ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਫਰਜ਼ੀ ਦਾਖਲੇ ਦੇ ਮਾਮਲਿਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ IRCC ਟਾਸਕ ਫੋਰਸ ਬਣਾਈ ਹੈ। IRCC ਟਾਸਕ ਫੋਰਸ ਨੇ ਪਹਿਲਾਂ ਹੀ ਜਾਅਲੀ ਦਾਖਲਾ ਪੱਤਰ ਨਾਲ 1500 ਤੋਂ ਵੱਧ ਵਿਦਿਆਰਥੀਆਂ ਦੇ ਵੀਜ਼ਾ ਐਪਲੀਕੇਸ਼ਨਾਂ ਦੀ ਸ਼ਨਾਖ਼ਤ ਕਰ ਲਈ ਹੈ। ਇਸ ਵਿਚੋਂ 450 ਵਿਦਿਆਰਥੀ ਫਰਜ਼ੀ ਦਾਖਲਾ ਪੱਤਰਾਂ ਦੀ ਮਦਦ ਨਾਲ ਕਿਸੇ ਤਰ੍ਹਾਂ ਕੈਨੇਡਾ ਪਹੁੰਚ ਗਏ।ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਸਹੀ ਅਤੇ 103 ਫਰਜ਼ੀ ਪਾਏ ਗਏ ਹਨ। ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਜਿੱਥੇ ਵਿਦਿਆਰਥੀਆਂ ਦੀ ਕੋਈ ਗਲਤੀ ਨਹੀਂ ਪਾਈ ਜਾਂਦੀ, ਉਨ੍ਹਾਂ ਨੂੰ ਅਸਥਾਈ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਹਾਲਾਂਕਿ ਜਲੰਧਰ ਦੇ ਵੀਜ਼ਾ ਸਲਾਹਕਾਰ ਵੱਲੋਂ ਭੇਜੇ ਗਏ 700 ਵਿਦਿਆਰਥੀਆਂ ਦਾ ਮਾਮਲਾ ਵੱਖਰਾ ਹੈ, ਜਿਸ ਦੀ ਵੱਖਰੀ ਜਾਂਚ ਚੱਲ ਰਹੀ ਹੈ।

Major action of Trudeau government in Canada Admit cards of 1500 students are fake 25 Punjabi students will be deported


Popular Posts
Just Now