ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਪੰਜਾਬ 'ਚ 'ਆਪ' ਵਿਧਾਇਕ ਦੇ ਘਰ ਅਤੇ ਦਫਤਰ 'ਤੇ ED ਦਾ ਛਾਪਾ, ਜਾਣੋ ਪੂਰਾ ਮਾਮਲਾ

ਪੰਜਾਬ 'ਚ 'ਆਪ' ਵਿਧਾਇਕ ਦੇ ਘਰ ਅਤੇ ਦਫਤਰ 'ਤੇ ED ਦਾ ਛਾਪਾ, ਜਾਣੋ ਪੂਰ


LPTV / Chandigarh

ਸਟੇਟ ਡੈਸਕ : ਦਿੱਲੀ ਤੋਂ ਬਾਅਦ ਹੁਣ ਪੰਜਾਬ 'ਚ 'ਆਪ' ਵਿਧਾਇਕ 'ਤੇ ਈਡੀ ਨੇ ਸ਼ਿਕੰਜਾ ਕੱਸ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈਡੀ ਵੱਲੋਂ 'ਆਪ' ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼ ਸਮੇਤ ਕਈ ਅਹਿਮ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਕਰੀਬ ਦੋ ਦਰਜਨ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਂਚ ਏਜੰਸੀ ਦੇ ਸੂਤਰ ਮੁਤਾਬਕ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਕਈ ਹਵਾਲਾ ਕਾਰੋਬਾਰੀਆਂ ਨਾਲ ਜੁੜੇ ਟਿਕਾਣਿਆਂ 'ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਜਾਂਚ ਏਜੰਸੀ ਵੱਲੋਂ ਮੁਹਾਲੀ, ਚੰਡੀਗੜ੍ਹ, ਲੁਧਿਆਣਾ, ਜਲੰਧਰ ਸਮੇਤ ਰਾਜਸਥਾਨ ਦੇ ਗੰਗਾਨਗਰ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਜਾਣਕਾਰੀ ਮੁਤਾਬਕ ਵਿਧਾਇਕ ਕੁਲਵੰਤ ਸਿੰਘ ਦੀ ਸ਼ਰਾਬ ਦੇ ਕਾਰੋਬਾਰ 'ਚ ਹਿੱਸੇਦਾਰੀ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਕੀਤੀ ਜਾ ਰਹੀ ਹੈ। ਹਾਲਾਂਕਿ ਅਧਿਕਾਰੀਆਂ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਰਾਜਪਾਲ ਪੰਜਾਬ ਨੇ ਮੁਹਾਲੀ ਵਿੱਚ ਬਣੇ ਸੈਕਟਰਾਂ ਸਬੰਧੀ ਨਿਯਮਾਂ ਦੀ ਉਲੰਘਣਾ ਬਾਰੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਇੱਕ ਹਨ। ਉਹ ਪੰਜਾਬ ਵਿਧਾਨ ਸਭਾ ਦੇ ਸਭ ਤੋਂ ਅਮੀਰ ਵਿਧਾਇਕ ਹਨ। ਕੁਲਵੰਤ ਸਿੰਘ ਮੋਹਾਲੀ, ਪੰਜਾਬ ਤੋਂ 'ਆਪ' ਵਿਧਾਇਕ ਹਨ। ਈਡੀ ਨੇ ਸੈਕਟਰ 71 ਸਥਿਤ ਉਨ੍ਹਾਂ ਦੇ ਘਰ 'ਤੇ ਛਾਪਾ ਮਾਰਿਆ ਹੈ। ਸ਼ਰਾਬ ਘੁਟਾਲੇ ਦੇ ਮਾਮਲੇ 'ਚ ED ਨੇ ਵਿਧਾਇਕ ਦੇ ਘਰ ਛਾਪਾ ਮਾਰਿਆ। ਈਡੀ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਮੁਹਾਲੀ ਵਿੱਚ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।

ED raid on AAP MLAs house and office in Punjab Know the whole matter


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now