ਪੰਜਾਬ 'ਚ ਚੋਰ ਹੋਏ ਬੇਖੌਫ, DSP ਦੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ
LPTV / Chandigarh
ਸਟੇਟ ਡੈਸਕ : ਪੰਜਾਬ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਦਾ ਗ੍ਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਹਾਲਾਤ ਇਹ ਬਣ ਗਏ ਹਨ ਕਿ ਚੋਰ ਪੁਲਿਸ ਅਧਿਕਾਰੀਆਂ ਦੇ ਘਰਾਂ ਨੂੰ ਵੀ ਆਪਣਾ ਨਿਸ਼ਾਨਾ ਬਣਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਐਸਟੀਐਫ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਚੋਰੀ ਹੋਣ ਦੀ ਸੂਚਨਾ ਮਿਲੀ ਹੈ। ਚੋਰਾਂ ਨੇ ਬੜੀ ਹੁਸ਼ਿਆਰੀ ਨਾਲ ਇਸ ਚੋਰੀ ਨੂੰ ਅੰਜਾਮ ਦਿੱਤਾ। ਮੁਲਜ਼ਮਾਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 2 ਨਵੰਬਰ ਨੂੰ ਦੁਪਹਿਰ 3.45 ਵਜੇ ਦੀ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੋਰ ਡੀਐੱਸਪੀ ਦੀ ਪਤਨੀ ਦੇ ਸਾਹਮਣੇ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਡੀਐਸਪੀ ਦੀ ਪਤਨੀ ਨੇ ਸਾਰੀ ਕ੍ਰਾਈਮ ਸੀਨ ਰੀਕ੍ਰਿਏਟ ਕੀਤੀ ਅਤੇ ਦੱਸਿਆ ਕਿ ਕਿਵੇਂ ਤਾਲਾ ਬਣਾਉਣ ਵਾਲਾ ਆਇਆ ਅਤੇ ਚੋਰੀ ਨੂੰ ਅੰਜਾਮ ਦਿੱਤਾ। ਦਰਅਸਲ, ਇਹ ਲੋਕ ਤਾਲੇ ਠੀਕ ਕਰਨ ਦੇ ਬਹਾਨੇ ਲੋਕਾਂ ਦੇ ਘਰਾਂ 'ਚ ਦਾਖਲ ਹੋ ਕੇ ਚੋਰੀਆਂ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸੈਕਟਰ 46 ਏ ਵਿੱਚ ਰਹਿੰਦੇ ਡੀਐਸਪੀ ਦੀ ਪਤਨੀ ਨੇ ਅਲਮਾਰੀ ਦਾ ਤਾਲਾ ਠੀਕ ਕਰਨ ਲਈ ਤਾਲੇ ਬਣਾਉਣ ਵਾਲੇ ਨੂੰ ਅੰਦਰ ਬੁਲਾਇਆ ਸੀ। ਇਸ ਦੌਰਾਨ ਚੋਰਾਂ ਨੇ ਬਹੁਤ ਹੀ ਹੁਸ਼ਿਆਰੀ ਨਾਲ ਐਸਟੀਐਫ ਡੀਐਸਪੀ ਦੀ ਪਤਨੀ ਨਾਲ ਕੁੱਟਮਾਰ ਕਰਕੇ ਅਲਮਾਰੀ ਦਾ ਤਾਲਾ ਠੀਕ ਕਰਨ ਦੇ ਬਹਾਨੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਲੁਟੇਰਿਆਂ ਦੀ ਇਹ ਵਾਰਦਾਤ ਆਸਪਾਸ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ।
A thief in Punjab targeted the house of a fearless DSP and escaped with jewelry and cash worth lakhs