ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦੇਹਾਂਤ, ਜੱਦੀ ਪਿੰਡ ਤਲਵੰਡੀ ਰਾਏ ਵਿਖੇ ਹੋਵੇਗਾ ਅੰਤਿਮ ਸਸਕਾਰ
LPTV / Chandigarh
ਸਟੇਟ ਡੈਸਕ। ਰਾਏਕੋਟ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਮਰਹੂਮ ਲੋਹ ਪੁਰਸ਼ ਜਥੇਦਾਰ ਜਗਦੇਵ ਤਲਵੰਡੀ ਦੇ ਵੱਡੇ ਪੁੱਤਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਮੰਗਲਵਾਰ ਸ਼ਾਮ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਰਣਜੀਤ ਸਿੰਘ ਤਲਵੰਡੀ ਗੰਭੀਰ ਸਰੀਰਕ ਬਿਮਾਰੀ ਕਾਰਨ ਪਿਛਲੇ ਮਹੀਨੇ ਤੋਂ ਪੀਜੀਆਈ ਵਿੱਚ ਜ਼ੇਰੇ ਇਲਾਜ ਸਨ। ਜਿੱਥੇ ਮੰਗਲਵਾਰ ਸ਼ਾਮ ਕਰੀਬ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ (ਰਾਏਕੋਟ) ਵਿਖੇ ਕੀਤਾ ਜਾਵੇਗਾ। ਰਣਜੀਤ ਸਿੰਘ ਤਲਵੰਡੀ 2002 ਤੋਂ 2007 ਤੱਕ ਰਾਏਕੋਟ ਦੇ ਵਿਧਾਇਕ ਰਹੇ। ਅਕਾਲੀ ਦਲ ਬਾਦਲ ਤੋਂ ਚੋਣ ਜਿੱਤਣ ਵਾਲੇ ਰਣਜੀਤ ਸਿੰਘ ਤਲਵੰਡੀ ਨੇ ਕਾਂਗਰਸ ਦੇ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਹਰਾਇਆ।
Former MLA Jathedar Ranjit Singh Talwandi passed away cremation to be held at native village Talwandi Rai