ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਖਾਲੀ ਪਲਾਟ 'ਚ ਮਿਲੀ 10ਵੀਂ ਜਮਾਤ ਦੀ ਵਿਦਿਆਰਥਣ ਦੀ ਅੱਧ ਸ+ੜੀ ਲਾ+ਸ਼, ਲੋਕਾਂ 'ਚ ਦਹਿ+ਸ਼ਤ ਦਾ ਮਾਹੌਲ

ਖਾਲੀ ਪਲਾਟ 'ਚ ਮਿਲੀ 10ਵੀਂ ਜਮਾਤ ਦੀ ਵਿਦਿਆਰਥਣ ਦੀ ਅੱਧ ਸ+ੜੀ ਲਾ+ਸ਼, ਲ


LPTV / Chandigarh

ਸਟੇਟ ਡੈਸਕ : ਸਪੋਰਟਸ ਕਾਲਜ ਨੇੜੇ ਬਸਤੀ ਬਾਵਾ ਖੇਲ 'ਚ ਇਕ ਖਾਲੀ ਪਲਾਟ 'ਚੋਂ 18 ਸਾਲਾ ਲੜਕੀ ਦੀ ਅੱਧ ਸੜੀ ਹੋਈ ਲਾਸ਼ ਮਿਲੀ ਹੈ। ਇਸ ਮਾਮਲੇ ਸਬੰਧੀ ਐੱਸਪੀ ਹਰਵਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸਪੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਕ ਲੜਕੀ ਅੱਧ ਸੜੀ ਹੋਈ ਮਿਲੀ ਹੈ। ਐੱਸਪੀ ਨੇ ਦੱਸਿਆ ਕਿ ਉਕਤ ਲੜਕੀ ਪ੍ਰਵਾਸੀ ਦੀ ਧੀ ਹੈ। ਮ੍ਰਿਤਕਾ ਕੱਲ੍ਹ ਸ਼ਾਮ ਤੋਂ ਲਾਪਤਾ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੂੰ ਬੀਤੀ ਸ਼ਾਮ ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਲੜਕੀ ਨਾ ਮਿਲਣ 'ਤੇ ਪਰਿਵਾਰਕ ਮੈਂਬਰਾਂ ਨੇ ਘਰ ਦੇ ਨਾਲ ਲੱਗਦੇ ਖਾਲੀ ਪਲਾਟ 'ਚ ਭਾਲ ਕੀਤੀ। ਪੁਲਿਸ ਨੇ ਦੱਸਿਆ ਕਿ ਖਾਲੀ ਪਲਾਟ 'ਚ 2 ਕਮਰੇ ਬਣੇ ਹੋਏ ਹਨ। ਉਕਤ ਪਲਾਟ ਬੰਦ ਹੈ।
ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਪਲਾਟ ਵਿਚ ਅੱਧ ਸੜੀ ਹੋਈ ਲਾਪਤਾ ਲੜਕੀ ਪਈ ਸੀ। ਜਿਸ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਪਰਿਵਾਰ ਨੇ ਇਸ ਕਤਲ ਲਈ ਕਿਸੇ 'ਤੇ ਦੋਸ਼ ਨਹੀਂ ਲਗਾਇਆ ਹੈ। ਪਰ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਗੰਭੀਰ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮ੍ਰਿਤਕ ਲੜਕੀ 10ਵੀਂ ਜਮਾਤ ਵਿੱਚ ਪੜ੍ਹਦੀ ਸੀ। ਹਾਲਾਂਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਲਾਸ਼ ਨੂੰ ਦੁਕਾਨ ਅੰਦਰ ਬੰਦ ਕਰ ਕੇ ਸ਼ਟਰ ਲਗਾ ਦਿੱਤਾ। ਇਸ ਘਟਨਾ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਸਹਿਮ ਦਾ ਮਾਹੌਲ ਹੈ।

Half body of 10th class student found in empty plot


Popular Posts
Just Now