ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਕੈਦੀ ਭੱਜਿਆ, ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ, ਦੇਖਦੇ ਰਹਿ ਗਏ ਮੁਲਾਜ਼ਮ

The-prisoner-ran-after-pushing-t


LPTV / Chandigarh

ਸਟੇਟ ਡੈਸਕ : ਪੁਲਿਸ ਦੀ ਕਸਟਡੀ 'ਚੋਂ ਮੁਲਜ਼ਮਾਂ ਦਾ ਭੱਜਣ ਦਾ ਸਿਲਸਲਾ ਜਾਰੀ ਹੈ। ਰੋਜ਼ਾਨਾ ਪੰਜਾਬ 'ਚ ਅਜਿਹੀਆਂ ਕਈ ਘਟਵਾਨਾਂ ਸਾਹਮਣੇ ਆ ਰਹੀਆਂ ਹਨ। ਅੱਜ ਫਿਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ 'ਚ ਇਲਾਜ ਲਈ ਲਿਆਂਦਾ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ। ਉਸ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਪੁਲਿਸ ਨੇ ਇਲਾਜ ਲਈ ਦਾਖ਼ਲ ਕਰਵਾਇਆ ਸੀ ਪਰ ਕੁਝ ਦੇਰ ਬਾਅਦ ਹੀ ਉਹ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਭੱਜ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਇਸ ਮਾਮਲੇ ਵਿਚ ਚੰਡੀਗੜ੍ਹ ਦੇ ਸੈਕਟਰ-34 ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮੁਲਜ਼ਮ ਕੈਦੀ ਖ਼ਿਲਾਫ਼ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਕੇਸ ਵੀ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।

The prisoner ran after pushing the policemen and jumped from the third floor of the hospital The employees were left watching


Popular Posts
Just Now