ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਸ਼ਾ ਤਸਕਰੀ ਮਾਮਲੇ ’ਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਮਜੀਠੀਆ, ਆਖ ਦਿੱਤੀ ਇਹ ਵੱਡੀ ਗੱਲ

ਨਸ਼ਾ ਤਸਕਰੀ ਮਾਮਲੇ ’ਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਮਜੀਠੀਆ, ਆਖ ਦਿੱਤੀ


LPTV / Chandigarh

ਸਟੇਟ ਡੈਸਕ : ਅਕਾਲੀ ਨੇਤਾ ਬਿਕਰਮ ਮਜੀਠੀਆ ਅੱਜ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾ ਪਟਿਆਲਾ ਦਾ ਆਈਜੀ ਦਫ਼ਤਰ ਪੁਲੀਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਦਰਜ ਕੀਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁੱਛ ਪੜਤਾਲ ਲਈ ਮਜੀਠੀਆ ਨੂੰ ਅੱਜ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਿੱਟ ਵੱਲੋਂ ਪਟਿਆਲਾ ਵਿਖੇ ਸੱਦਿਆ ਗਿਆ ਹੈ।ਅੰਦਾਜੇ ਅਨੁਸਾਰ ਨਾਕਿਆਂ ’ਤੇ 500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਸਿੱਟ ਅੱਗੇ ਪੇਸ਼ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਆਖਿਆ ਕਿ ਸਿੱਟ ਦੇ ਮੁਖੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ ਤੇ ਉਹ ਚਾਹੁਣਗੇ ਕਿ ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਟ ਦਾ ਨਵਾਂ ਮੁਖੀ ਲਾਇਆ ਜਾਵੇ, ਤਾਂ ਜੋ ਮੇਰੇ ਤੋਂ ਮੁੱਖ ਮੰਤਰੀ ਸਿੱਧੇ ਸਵਾਲ ਕਰ ਸਕਣ। ਮਜੀਠੀਆ ਨੇ ਇਹ ਵੀ ਆਖਿਆ ਕਿ ਇਸ ਸਿੱਟ ਦੇ ਮੈਂਬਰਾਂ ਵਜੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਸਿੰਘ ਘਰਾਚੋਂ ਅਤੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੂੰ ਵੀ ਸ਼ਾਮਲ ਕਰ ਲਿਆ ਜਾਵੇ। ਇਸ ਮੌਕੇ ਮਜੀਠੀਆ ਨੇ ਐਲਾਨ ਕੀਤਾ ਕਿ ਸ਼ਹੀਦੀ ਦਿਹਾੜੇ ਮਗਰੋਂ ਉਹ ਇੱਕ ਵਾਰ ਫਿਰ ਮੁੱਖ ਮੰਤਰੀ ਨੂੰ ਟੱਕਰਨਗੇ। ਸਰਕਾਰ ਉਸਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਪਰ ਉਹ ਸਰਕਾਰ ਦੀਆਂ ਅਜਿਹੀਆਂ ਧਮਕੀਆਂ ਤੋਂ ਡਰ ਕੇ ਮੁੱਖ ਮੰਤਰੀ ਦਾ ਟਾਕਰਾ ਕਰਨ ਤੋਂ ਪਿੱਛੇ ਨਹੀਂ ਹਟੇਗਾ।

Appearing before the special investigation team in the case of drug trafficking Majithia said this big thing


Popular Posts
Just Now