ਅੰਮ੍ਰਿਤਸਰ ਦੀ ਗਵਾਲ ਮੰਡੀ ਦੇ ਮੁੱਖ ਸੇਵਾਦਾਰ ਨੂੰ ਮਾਰੀ ਗੋ+ਲੀ, ਲੰਮੇ ਅਰਸੇ ਤੋਂ ਇਸੇ ਦਰਗਾਹ ਵਿਚ ਹੀ ਸੌਂਦਾ ਸੀ ਮ੍ਰਿ+ਤ+ਕ
LPTV / Chandigarh
ਸਟੇਟ ਡੈਸਕ : ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਨਜ਼ਰ ਆ ਰਹੀ ਹੈ। ਹਰ ਰੋਜ਼ ਲੁੱਟ-ਖੋਹ ਅਤੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਤੜਕੇ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅੰਮ੍ਰਿਤਸਰ ਦੇ ਗਵਾਲ ਮੰਡੀ ਇਲਾਕੇ ਦੀ ਹੈ, ਜਿੱਥੇ ਇੱਕ ਦਰਗਾਹ ਦੇ ਸੇਵਾਦਾਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸੇਵਾਦਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੱਗਾ ਕਿ ਸੇਵਾਦਾਰ ਦੀ ਕਿਸੇ ਵਿਅਕਤੀ ਨਾਲ ਰੰਜਿਸ਼ ਚੱਲ ਰਹੀ ਸੀ ਅਤੇ ਉਕਤ ਵਿਅਕਤੀ ਲਗਾਤਾਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ।
The chief servant of Amritsars Gawal Mandi was killed The deceased had been sleeping in this shrine for a long time Chandigarh administration issued an advisory and gave this advice to