PUNJAB NEWS - ‘ਆਪ’ ਵਿਧਾਇਕ ‘ਤੇ ED ਨੇ ਕੱਸਿਆ ਸ਼ਿਕੰਜਾ, ਕਰੋੜਾਂ ਦੀ ਪ੍ਰਾਪਰਟੀ ਕੀਤੀ ਜ਼ਬਤ
LPTV / Chandigarh
ਸਟੇਟ ਡੈਸਕ : ਇਨਫੋਰਸਮੈਂਟ ਡਾਇਰੈਕਟੋਰੋਟ ਵੱਲੋਂ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਹਲਕੇ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਸ਼ਿਕੰਜਾ ਕੱਸਿਆ ਗਿਆ ਹੈ। ਉਨ੍ਹਾਂ ਦੀ ਮੈਸਰਜ ਤਾਰਾ ਕਾਰਪੋਰੇਸ਼ਨ ਲਿਮਿਟਡ ਦੀ 35.10 ਕਰੋੜ ਰੁਪਏ ਸਣੇ ਮਾਲੇਰਕੋਟਲਾ ਵਿਖੇ ਚੱਲ ਅਚਲ ਜਾਇਦਾਦ 40.92 ਕਰੋੜ ਦੀ ਪ੍ਰਾਪਰਟੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਧੋਖਾਧੜੀ ਦੇ ਮਾਮਲੇ ਨਾਲ ਅਟੈਚ ਕਰ ਦਿੱਤੀ ਹੈ। ਜਾਂਚ ਵਿਚ ਸਾਹਮਣੇ ਆਇਆ ਕਿ ‘ਆਪ’ ਵਿਧਾਇਕ ਜਸਵੰਤ ਸਿੰਘ ਨੇ ਬੈਂਕ ਤੋਂ ਕਰਜ਼ੇ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਿਟਡ ਕੰਪਨੀ ਲਈ ਕਰਜ਼ੇ ਦੇ ਤੌਰ ‘ਤੇ ਲਈ ਤੇ ਉਸ ਨੇ ਜਾਅਲੀ ਫਰਮਾ ਵਿੱਚ ਲੋਨ ਦਾ ਪੈਸਾ ਪਾ ਦਿੱਤਾ ਅਤੇ ਬਾਅਦ ਵਿੱਚ ਉਕਤ ਲੋਨ ਦਾ ਪੈਸਾ ਹੈਲਥ ਫੂਡ ਲਿਮਿਟਡ ਦੀ ਇੱਕ ਹੋਰ ਕੰਪਨੀ ਵਿੱਚ ਪਾ ਦਿੱਤਾ ਸੀ।
ਦੱਸ ਦਈਏ ਕੀ ਈਡੀ ਨੇ 6 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਪਹੁੰਚੀ ਈਡੀ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਜਿਸ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣਮਾਜਰਾ ਪੰਜਾਬ ਦੇ ਅਮਰਗੜ੍ਹ ਤੋਂ ਆਪ ਵਿਧਾਇਕ ਹਨ।
PUNJAB NEWS ED clamped down on AAP MLA seized property worth crores