ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਜਲੰਧਰ ‘ਚ ਚੋਰਾਂ ਦੇ ਹੌਸਲੇ ਹੋਏ ਬੁਲੰਦ, ਇਸ ਮੰਦਰ 'ਚ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

ਜਲੰਧਰ ‘ਚ ਚੋਰਾਂ ਦੇ ਹੌਸਲੇ ਹੋਏ ਬੁਲੰਦ, ਇਸ ਮੰਦਰ 'ਚ ਲੁੱਟ ਦੀ ਵਾਰਦਾਤ


LPTV / Chandigarh

ਸਟੇਟ ਡੈਸਕ : ਕੁਝ ਚੋਰਾਂ ਵੱਲੋਂ ਜਲੰਧਰ ਦੇ ਮਾਡਲ ਹਾਊਸ ਚੌਕ ਸਥਿਤ ਸ਼੍ਰੀ ਵੈਸ਼ਨੋ ਮਾਤਾ ਮੰਦਿਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਚੋਰ ਮੰਦਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ। ਮੁਲਜ਼ਮ ਮੰਦਰ ਦੇ ਅੰਦਰੋਂ ਦਾਨ ਬਾਕਸ ਦੇ ਪੈਸੇ, ਸੀਸੀਟੀਵੀ ਅਤੇ ਇਸ ਦਾ ਡੀਵੀਆਰ ਚੋਰੀ ਕਰਕੇ ਆਪਣੇ ਨਾਲ ਲੈ ਗਏ ਸਨ। ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਦਰ ਦੇ ਪੁਜਾਰੀ ਪ੍ਰਹਿਲਾਦ ਸ਼ਰਮਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ ਕਰੀਬ 5 ਵਜੇ ਮੰਦਿਰ ਪੁੱਜੇ ਸਨ। ਜਿੱਥੇ ਉਸ ਨੇ ਦੇਖਿਆ ਕਿ ਮੰਦਿਰ ਦੇ ਅੰਦਰ ਦੀਆਂ ਸਾਰੀਆਂ ਅਲਮਾਰੀਆਂ ਟੁੱਟੀਆਂ ਹੋਈਆਂ ਸਨ। ਜਦੋਂ ਪੁਜਾਰੀ ਸੀਸੀਟੀਵੀ ਚੈੱਕ ਕਰਨ ਗਏ ਤਾਂ ਪਤਾ ਲੱਗਾ ਕਿ ਮੁਲਜ਼ਮਾਂ ਨੇ ਸੀਸੀਟੀਵੀ ਅਤੇ ਡੀਵੀਆਰ ਵੀ ਚੋਰੀ ਕਰ ਲਿਆ ਹੈ। ਦਾਨ ਬਾਕਸ ਦੇ ਤਾਲੇ ਵੀ ਟੁੱਟ ਗਏ।
ਘਟਨਾ ਤੋਂ ਬਾਅਦ ਪੁਜਾਰੀ ਨੇ ਤੁਰੰਤ ਮੰਦਰ ਕਮੇਟੀ ਨੂੰ ਮਾਮਲੇ ਦੀ ਸੂਚਨਾ ਦਿੱਤੀ। ਦਾਨ ਬਾਕਸ ਦੀ ਚੈਕਿੰਗ ਕਰਨ ‘ਤੇ ਪਤਾ ਲੱਗਾ ਕਿ ਮੁਲਜ਼ਮਾਂ ਨੇ ਮੰਦਿਰ ਦੇ ਅੰਦਰੋਂ ਕਰੀਬ 40 ਤੋਂ 45 ਹਜ਼ਾਰ ਰੁਪਏ ਦਾ ਚੜ੍ਹਾਵਾ ਚੋਰੀ ਕਰ ਲਿਆ ਹੈ।
ਮੰਦਰ ਕਮੇਟੀ ਮੈਂਬਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਮੌਕੇ ’ਤੇ ਪੁੱਜੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸ੍ਰੀ ਮਾਂ ਵੈਸ਼ਨੋ ਦੇਵੀ ਮੰਦਰ ਦਾ ਤਾਲਾ ਤੋੜ ਕੇ ਬਾਬਾ ਬਾਲਕ ਨਾਥ ਮੰਦਰ ਵਿੱਚ ਦਾਖ਼ਲ ਹੋਏ ਸਨ। ਇਸ ਤੋਂ ਬਾਅਦ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਦੱਸਿਆ ਕਿ ਮੰਦਰ ਵਿੱਚ ਪਹਿਲਾਂ ਵੀ ਤਿੰਨ ਵਾਰ ਚੋਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੰਡਿਤ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

In Jalandhar the thieves feeling encouraged carried out the robbery incident in this temple


Popular Posts
Just Now