ਪਾਕਿਸਤਾਨ 'ਚ ਨਵੇਂ ਸਾਲ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਕਿਉਂ ਲਿਆ ਗਿਆ ਇਹ ਵੱਡਾ ਫੈਸਲਾ

ਪਾਕਿਸਤਾਨ 'ਚ ਨਵੇਂ ਸਾਲ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਕਿਉਂ ਲਿਆ


LPTV / Chandigarh

ਵਿਦੇਸ਼ ਡੈਸਕ : ਪਾਕਿਸਤਾਨ ਵਿੱਚ ਸਰਕਾਰ ਨੇ ਨਵੇਂ ਸਾਲ ਦੇ ਜਸ਼ਨਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਨੇ ਜਸ਼ਨਾਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਗਾਜ਼ਾ ਦੇ ਲੋਕਾਂ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਦੇਸ਼ ਵਿਚ ਨਵੇਂ ਸਾਲ ਦੇ ਜਸ਼ਨਾਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ।
ਰਾਸ਼ਟਰ ਨੂੰ ਇੱਕ ਸੰਖੇਪ ਸੰਬੋਧਨ ਵਿੱਚ ਕੱਕੜ ਨੇ ਆਪਣੇ ਦੇਸ਼ ਵਾਸੀਆਂ ਨੂੰ ਫਲਸਤੀਨੀਆਂ ਨਾਲ ਇੱਕਮੁੱਠਤਾ ਦਿਖਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, 'ਫਲਸਤੀਨ 'ਚ ਗੰਭੀਰ ਚਿੰਤਾਜਨਕ ਸਥਿਤੀ ਨੂੰ ਦੇਖਦੇ ਹੋਏ ਅਤੇ ਸਾਡੇ ਫਲਸਤੀਨੀ ਭਰਾਵਾਂ ਅਤੇ ਭੈਣਾਂ ਨਾਲ ਇਕਜੁੱਟਤਾ ਦੇ ਮੱਦੇਨਜ਼ਰ ਸਰਕਾਰ ਨਵੇਂ ਸਾਲ ਦੇ ਜਸ਼ਨ ਮਨਾਉਣ ਲਈ ਹਰ ਤਰ੍ਹਾਂ ਦੇ ਸਮਾਗਮਾਂ 'ਤੇ ਸਖਤ ਪਾਬੰਦੀ ਲਗਾਉਂਦੀ ਹੈ।'

Know why this big decision was taken to ban the celebration of New Year in Pakistan


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now