Drug Case 2021- ਮਜੀਠੀਆ ਮਾਮਲੇ 'ਚ SIT ਦਾ ਮੁਖੀ ਬਦਲਿਆ, ਮੁਖਵਿੰਦਰ ਛੀਨਾ ਹੋਏ ਰਿਟਾਇਰਡ, ਇਸ ਅਫ਼ਸਰ ਨੂੰ ਮਿਲੀ ਕਮਾਨ
LPTV / Chandigarh
ਸਟੇਟ ਡੈਸਕ : ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ। ਸਿੱਟ ਵਿਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਧਿਆਨ ਰਹੇ ਕਿ ਬਿਕਰਮ ਮਜੀਠੀਆ ਖਿਲਾਫ ਕ੍ਰਾਈਮ ਬ੍ਰਾਂਚ ਵਿਚ ਵੀ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ ਸੀ। ਉਨ੍ਹਾਂ ਨੇ ਹੀ ਸੰਮਨ ਭੇਜ ਕੇ ਮਜੀਠੀਆ ਨੂੰ ਤਲਬ ਕੀਤਾ ਸੀ।
ਇਹ ਹੈ ਮਾਮਲਾ
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਦੇ ਖਿਲਾਫ ਪੰਜਾਬ ’ਚ ਕਾਂਗਰਸ ਦੀ ਅਗਵਾਈ ਵਾਲੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਐਨਡੀਪੀਐਸ ਐਕਟ ਤਹਿਤ ਮੋਹਾਲੀ ਵਿਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣ ਲੜਨ ਤੱਕ ਮਜੀਠੀਆ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ 24 ਫਰਵਰੀ 2021 ਨੂੰ ਮਜੀਠੀਆ ਨੇ ਮੋਹਾਲੀ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਵਿਚ ਵੀ ਰਹੇ ਅਤੇ ਹੁਣ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ।
Drug Case 2021 In Majithia case SIT head changed Mukhwinder Chhina retired officer got command