ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

PM ਮੋਦੀ 'ਤੇ ਇਤਰਾਜ਼ਯੋਗ ਟਿੱਪਣੀ ਭਾਰੀ, ਮਾਲਦੀਵ ਸਰਕਾਰ ਨੇ ਆਪਣੇ 3 ਮੰਤਰੀਆਂ ਨੂੰ ਕੀਤਾ ਮੁਅੱਤਲ

PM ਮੋਦੀ 'ਤੇ ਇਤਰਾਜ਼ਯੋਗ ਟਿੱਪਣੀ ਭਾਰੀ, ਮਾਲਦੀਵ ਸਰਕਾਰ ਨੇ ਆਪਣੇ 3 ਮੰ


LPTV / Chandigarh

ਵਿਦੇਸ਼ ਡੈਸਕ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨਾ ਮਾਲਦੀਵ ਦੇ ਮੰਤਰੀਆਂ ਨੂੰ ਮਹਿੰਗਾ ਪਿਆ ਹੈ। ਮਾਲਦੀਵ ਸਰਕਾਰ ਨੇ ਆਪਣੀ ਮੰਤਰੀ ਮਰੀਅਮ ਸ਼ਿਓਨਾ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦੋ ਹੋਰ ਉਪ ਮੰਤਰੀਆਂ ਮਲਸ਼ਾ ਅਤੇ ਅਬਦੁੱਲਾ ਮਹਿਜੂਮ ਮਜੀਦ ਨੂੰ ਵੀ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਇਕ ਹੋਰ ਉਪ ਮੰਤਰੀ ਸਨ ਜੀਹਾਨ ਨੇ ਮੁਅੱਤਲੀ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਵਾਦਤ ਬਿਆਨ ਦੇਣ ਵਾਲੇ ਮੰਤਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਮਾਲਦੀਵ ਦੀ ਮੰਤਰੀ ਮਰੀਅਮ ਸ਼ਿਓਨਾ ਨੇ ਪੀਐਮ ਮੋਦੀ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਭਾਰਤ ਨੇ ਇਸ 'ਤੇ ਨਾਰਾਜ਼ਗੀ ਪ੍ਰਗਟਾਈ ਸੀ ਅਤੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸਰਕਾਰ ਕੋਲ ਮਾਮਲਾ ਉਠਾਇਆ ਸੀ। ਮਾਲੇ ਵਿਚ ਭਾਰਤੀ ਹਾਈ ਕਮਿਸ਼ਨਰ ਨੇ ਇਸ ਟਿੱਪਣੀ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ। ਇਸ ਤੋਂ ਬਾਅਦ ਮਾਲਦੀਵ ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ।
ਦੂਜੇ ਪਾਸੇ ਕਈ ਭਾਰਤੀ ਮਸ਼ਹੂਰ ਹਸਤੀਆਂ ਨੇ ਲਕਸ਼ਦੀਪ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੀ ਪ੍ਰਸ਼ੰਸਾ ਕੀਤੀ ਅਤੇ ਸਮਰਥਨ ਕੀਤਾ। ਮਾਮਲਾ ਵਧਦਾ ਦੇਖ ਮਾਲਦੀਵ ਵਾਲੇ ਪਾਸੇ ਤੋਂ ਵੀ ਡੈਮੇਜ ਕੰਟਰੋਲ ਦੇ ਯਤਨ ਕੀਤੇ ਗਏ। ਪਰ ਗੱਲ ਹੱਥੋਂ ਨਿਕਲ ਗਈ ਅਤੇ ਆਖਰਕਾਰ ਮਾਲਦੀਵ ਸਰਕਾਰ ਨੂੰ ਆਪਣੇ ਮੰਤਰੀਆਂ ਖਿਲਾਫ ਕਾਰਵਾਈ ਕਰਨੀ ਪਈ।

Objectionable comments on PM Modi Maldivian government suspended 3 of its ministers


Popular Posts
Just Now