ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੁਧਿਆਣਾ 'ਚ ਚੱਲਦੀ ਕਾਰ ਬਣੀ ਅੱ/ਗ ਦਾ ਗੋਲਾ, ਅਫ਼ਰੀਕੀ ਮੂਲ ਦੇ 2 ਨਾਗਰਿਕਾਂ ਦੀ ਲੋਕਾਂ ਨੇ ਬਚਾਈ ਜਾਨ

The-people-of-Ludhiana-saved-the


LPTV / Chandigarh

ਸਟੇਟ ਡੈਸਕ : ਲੁਧਿਆਣਾ ਦੇ ਫਿਰੋਜ਼ਪੁਰ ਰੋਡ ਨੇੜੇ ਅਯਾਲੀ ਚੌਂਕ ‘ਤੇ ਚੱਲਦੀ ਕਾਰ ਨੂੰ ਅੱਗ ਲੱਗੀ ਗਈ। ਜਦੋਂ ਤੱਕ ਫਾਇਰ ਬ੍ਰਿਗੇਡ ਆਉਂਦੀ ਓਦੋਂ ਤੱਕ ਕਾਰ ਪੂਰੀ ਤਰਾਂ ਸੜ ਗਈ ਸੀ। ਕਾਰ ਦੇ ਵਿੱਚ 2 ਅਫਰੀਕੀ ਮੂਲ ਦੇ ਨਾਗਰਿਕ ਸਵਾਰ ਸਨ, ਜੋ ਕਿ ਫਿਰੋਜ਼ਪੁਰ ਵੱਲ ਤੋਂ ਲੁਧਿਆਣਾ ਵੱਲ ਆ ਰਹੇ ਸਨ। ਹਾਲਾਂਕਿ ਇੱਕ ਸ਼ਖ਼ਸ ਕਾਰ ਨੂੰ ਅੱਗ ਲੱਗਦੇ ਹੀ ਬਾਹਰ ਆ ਗਿਆ ਜਦੋਂ ਕਿ ਦੂਜੇ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ, ਜਿਨ੍ਹਾਂ ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਇਹ ਦੋਵੇਂ ਸਕੋਡਾ ਕਾਰ ਚ ਸਵਾਰ ਸਨ। ਕਾਰ ਨੂੰ ਅੱਗ ਲੱਗਣ ਕਰਕੇ ਹਾਈਵੇ 'ਤੇ ਜਾਮ ਵੀ ਲੱਗ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ। ਦੇਰ ਰਾਤ ਪੁਲਿਸ ਨੇ ਕਰੇਨ ਦੀ ਮਦਦ ਦੇ ਨਾਲ ਕਾਰ ਸੜਕ ਤੋਂ ਪਾਸੇ ਹਟਵਾਈ।
ਇਸ ਮੌਕੇ 'ਤੇ ਮੌਜੂਦ ਲੋਕਾਂ ਦੇ ਦੱਸਣ ਦੇ ਮੁਤਾਬਿਕ ਗੱਡੀ ਦੀ ਰਫਤਾਰ ਬਹੁਤ ਤੇਜ਼ ਸੀ, ਜਦੋਂ ਇਹ ਗੱਡੀ ਮੋੜਨ ਲੱਗੇ ਤਾਂ ਕਾਰ ਡਿਵਾਈਡਰਾਂ ਨਾਲ ਟਕਰਾ ਗਈ ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਲੋਕਾਂ ਦੇ ਦੱਸਣ ਮੁਤਾਬਿਕ ਕਾਰ 'ਚ 2 ਅਫ਼ਰੀਕੀ ਮੂਲ ਦੇ ਲੋਕ ਸਵਾਰ ਸਨ, ਜਿੰਨ੍ਹਾ ਨੂੰ ਬਾਹਰ ਸੁਰੱਖਿਅਤ ਕੱਢ ਲਿਆ ਗਿਆ। ਦੋਵੇਂ ਅੱਗ ਦੀ ਲਪੇਟ 'ਚ ਆਉਣ ਤੋਂ ਬਚ ਗਏ ਪਰ ਕਾਰ ਪੂਰੀ ਤਰਾਂ ਸੜ ਗਈ।

The people of Ludhiana saved the lives of 2 citizens of African origin in a car bomb in Ludhiana


Popular Posts
Just Now