ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਏਜੈਂਟ ਵੱਲੋਂ ਧੋਖੇ ਨਾਲ ਡੌਂਕੀ ਲਗਾ ਕੇ ਅਮਰੀਕਾ ਭੇਜਿਆ MBAਪਾਸ ਨੌਜਵਾਨ, ਹੁਣ ਪਨਾਮਾ ਦੇ ਜੰਗਲਾਂ 'ਚ ਹੋਇਆ ਗਾਇਬ, ਜਾਣੋ ਪੂਰਾ ਮਾਮਲਾ

ਏਜੈਂਟ ਵੱਲੋਂ ਧੋਖੇ ਨਾਲ ਡੌਂਕੀ ਲਗਾ ਕੇ ਅਮਰੀਕਾ ਭੇਜਿਆ MBAਪਾਸ ਨੌਜਵਾਨ


LPTV / Chandigarh

ਭੋਪਾਲ਼ ਸਿੰਘ, ਗੁਰਦਾਸਪੁਰ : ਵਿਦੇਸ਼ ਜਾਣ ਦੀ ਲਾਲਸਾ ਵਿੱਚ ਕਈ ਨੌਜਵਾਨ ਗਲਤ ਰਾਹ ਆਪਣਾ ਕੇ ਵਿਦੇਸ਼ ਜਾ ਰਹੇ ਹਨ। ਇੱਥੇ ਟਰੈਵਲ ਏਜੰਟਾਂ ਵੱਲੋਂ ਨੌਜਵਾਨਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਪਠਾਨਕੋਟ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਡੰਕੀ ਲਗਾ ਕੇ ਅਮਰੀਕਾ ਗਿਆ ਸੀ, ਜਿਸ ਤੋਂ ਬਾਅਦ ਉਹ ਪਨਾਮਾ ਦੇ ਜੰਗਲਾਂ ਵਿੱਚ ਗੁੰਮ ਹੋ ਗਿਆ ਅਤੇ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਉਸ ਨੇ ਪਿਛਲੇ ਮਹੀਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਆਖਰੀ ਵਾਰ ਗੱਲ ਕੀਤੀ ਸੀ, ਫਿਰ ਕੋਈ ਗੱਲਬਾਤ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਪਠਾਨਕਕੋਟ ਪੁਲਿਸ ਨੂੰ ਕੀਤੀ, ਜਿਸ ਕਾਰਨ ਪਠਾਨਕੋਟ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਨੌਜਵਾਨ ਦੇ ਲਾਪਤਾ ਹੋਣ ਕਾਰਨ ਉਸਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਘਰ ਦਾ ਮਾਹੌਲ ਇਨਾ ਗਮਗੀਨ ਹੈ ਕਿ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਰਦੇ ਨੌਜਵਾਨ ਦੇ ਪਿਤਾ ਜੋਗਿੰਦਰ ਸਿੰਘ ਫੁੱਟ-ਫੁੱਟ ਕੇ ਰੋਣ ਲੱਗ ਪਏ।
ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਪੰਧੇਰ ਵਿਖੇ ਲਾਪਤਾ ਹੋਏ ਨੌਜਵਾਨ ਜਗਮੀਤ ਦੇ ਚਾਚੇ ਯਸ਼ਪਾਲ ਸਿੰਘ ਅਤੇ ਪਿਤਾ ਜੋਗਿੰਦਰ ਸਿੰਘ ਪਟਵਾਰੀ ਨੇ ਦੱਸਿਆ ਕਿ ਨੌਜਵਾਨ ਜਗਮੀਤ ਨੇ ਐਮਬੀਏ ਕੀਤੀ ਹੋਈ ਸੀ ਅਤੇ ਅਮਰੀਕਾ ਜਾਣ ਲਈ ਜ਼ਿੱਦ ਤੇ ਅੜ ਗਿਆ ਸੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੱਕ ਏਜੈਂਟ ਨਾਲ ਜਗਮੀਤ ਨੂੰ ਅਮਰੀਕਾ ਭੇਜਣ ਲਈ ਸਾਢੇ 45 ਲੱਖ ਰੁਪਏ ਵਿੱਚ ਗੱਲ ਹੋਈ ਸੀ ਜਿਨਾਂ ਵਿੱਚੋਂ 15 ਲੱਖ ਰੁਪਏ ਉਹਨਾਂ ਵੱਲੋਂ ਐਡਵਾਂਸ ਵੀ ਦੇ ਦਿੱਤੇ ਗਏ ਸਨ। ਇਹ ਏਂਜੈਂਟ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਕਿ ਲੜਕੇ ਨੂੰ ਸਿੱਧੇ ਰਸਤੇ ਯਾਨੀ ਹਵਾਈ ਰਸਤੇ ਰਾਹੀਂ ਅਮਰੀਕਾ ਭੇਜਿਆ ਜਾਵੇਗਾ ਪਰ ਫਿਰ ਵੀ ਏਜੰਟ ਨੇ ਡੰਕੀ ਲਗਾ ਕੇ ਉਸ ਨੂੰ ਕੋਲੰਬੀਆ ਭੇਜ ਕੇ ਅੱਗੋਂ ਪਨਾਮਾ ਦੇ ਜੰਗਲਾਂ ਰਾਹੀ ਅਮਰੀਕਾ ਵੱਲ ਨੂੰ ਤੋਰ ਦਿੱਤਾ ਗਿਆ। ਜਗਮੀਤ ਪਨਾਮਾ ਦੇ ਜੰਗਲਾਂ 'ਚ ਗੁੰਮ ਹੋ ਗਿਆ | ਪਿਛਲੇ ਲਗਪਗ 19 ਦਸੰਬਰ ਤੋਂ ਬਾਅਦ ਤੋਂ ਉਸਦੀ ਪਰਿਵਾਰਕ ਮੈਂਬਰਾਂ ਨਾਲ ਗੱਲ ਨਹੀਂ ਹੋਈ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪਠਾਨਕੋਟ ਪੁਲਿਸ ਨੂੰ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਿਦੇਸ਼ ਜਾਣ ਲਈ ਧੋਖੇਬਾਜ਼ ਟਰੈਵਲ ਏਜੰਟਾਂ ਦੇ ਜਾਲ ਵਿੱਚ ਨਾ ਫਸਣ ਅਤੇ ਆਪਣੇ ਬੱਚਿਆਂ ਦੀ ਜ਼ਿੰਦਗੀ ਨਾਲ ਨਾ ਖੇਡਣ। ਚੰਗੀ ਤਰ੍ਹਾਂ ਏਜੰਟ ਦੀ ਘੋਖ ਪੜਤਾਲ ਕਰਕੇ ਹੀ ਆਪਣੇ ਬੱਚਿਆਂ ਦੀ ਜ਼ਿੰਦਗੀ ਉਹਨਾਂ ਦੇ ਹੱਥ ਵਿੱਚ ਦਿਓ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਇੱਕ ਨੌਜਵਾਨ ਨੂੰ ਟਰੈਵਲ ਏਜੰਟ ਵੱਲੋਂ ਧੋਖੇ ਨਾਲ ਡੰਕੀ ਲਗਾ ਕੇ ਅਮਰੀਕਾ ਲਈ ਭੇਜਿਆ ਗਿਆ ਹੈ ਅਤੇ ਇਹ ਨੌਜਵਾਨ ਪਨਾਮਾ ਦੇ ਜੰਗਲਾਂ ਵਿੱਚ ਗੁੰਮ ਹੋ ਗਿਆ ਹੈ। ਜਿਸ ਦਾ ਉਸਦੇ ਪਰਿਵਾਰਕ ਮੈਂਬਰਾਂ ਨਾਲ ਵੀ ਸੰਪਰਕ ਟੁੱਟ ਗਿਆ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਸ਼ਿਕਾਇਤ 'ਤੇ ਦੋ ਟਰੇਬਲ ਏਜੰਟਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

The agent sent the MBA student to America by tricking a donkey now he has disappeared in the jungles of Panama know the full story


Popular Posts
Just Now