ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹਾਈਟੈਕ ਨਾਕੇ ਤੇ ਕਾਰ ਚਾਲਕ ਨੇ ASI ਤੇ ਚੜ੍ਹਾਈ ਕਾਰ, ਹਾਲਤ ਨਾਜ਼ੁਕ ; CCTV ਦੇਖ ਉੱਡ ਜਾਣਗੇ ਹੋਸ਼

ਹਾਈਟੈਕ ਨਾਕੇ ਤੇ ਕਾਰ ਚਾਲਕ ਨੇ ASI ਤੇ ਚੜ੍ਹਾਈ ਕਾਰ, ਹਾਲਤ ਨਾਜ਼ੁਕ ;


raghuvanshi /

ਸਟੇਟ ਡੈਸਕ : ਜਲੰਧਰ ਦੇ ਸ਼ਾਹਕੋਟ ਕਸਬੇ ਚ ਜ਼ਿਲ੍ਹੇ ਦੇ ਐਂਟਰੀ ਪੁਆਇੰਟ ਤੇ ਹਾਈਟੈਕ ਨਾਕੇ ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ASI ਨੂੰ ਟੱਕਰ ਮਾਰ ਦਿੱਤੀ। ਸ਼ਾਹਕੋਟ ਕੋਲ ਕਾਰ ਨੇ ਉਸ ਨੂੰ ਘਸੀਟ ਲਿਆ ਅਤੇ ਕੁਝ ਦੂਰੀ ਤੇ ਏ.ਐੱਸ.ਆਈ ਸੁਰਜੀਤ ਡਿਵਾਈਡਰ ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਘਟਨਾ ਤੋਂ ਬਾਅਦ ਕਾਰ ਸਵਾਰ ਥੋੜਾ ਅੱਗੇ ਜਾ ਕੇ ਰੁਕ ਗਏ ਅਤੇ ਕਾਰ ਉਥੇ ਹੀ ਛੱਡ ਕੇ ਫ਼ਰਾਰ ਹੋ ਗਏ। ਏਐਸਆਈ ਸੁਰਜੀਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਾਰੀ ਘਟਨਾ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਕਾਰ ਸਵਾਰ ਏਐਸਆਈ ਨੂੰ ਟੱਕਰ ਮਾਰਨ ਤੋਂ ਬਾਅਦ ਘਸੀਟਦਾ ਦਿਖਾਈ ਦੇ ਰਿਹਾ ਹੈ।
ਏ.ਐਸ.ਆਈ ਸੁਰਜੀਤ ਸਿੰਘ ਵਾਸੀ ਬਾਜਵਾ ਕਲਾਂ ਜਲੰਧਰ ਦੇਹਾਤ ਪੁਲਿਸ ਵਿੱਚ ਤਾਇਨਾਤ ਹੈ। ਵੀਰਵਾਰ ਨੂੰ ਸ਼ਾਹਕੋਟ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਕਾਵਾਂ ਪੱਤਣ ਚ ਹਾਈਟੈਕ ਨਾਕੇ ਤੇ ਉਨ੍ਹਾਂ ਦੀ ਡਿਊਟੀ ਲਗਾਈ ਗਈ। ਦੁਪਹਿਰ ਵੇਲੇ ਚੌਕੀ ’ਤੇ ਉਸ ਨੇ ਚਿੱਟੇ ਰੰਗ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਡਰਾਈਵਰ ਕਾਰ ਰੋਕਣ ਦੀ ਬਜਾਏ ਕਾਰ ਭਜਾ ਕੇ ਲੈ ਗਿਆ। ਕਾਰ ਨੂੰ ਤੇਜ਼ ਰਫਤਾਰ ਨਾਲ ਆਪਣੇ ਵੱਲ ਆਉਂਦਾ ਦੇਖ ਕੇ ਏਐਸਆਈ ਸੁਰਜੀਤ ਨੇ ਸਾਈਡ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਡਰਾਈਵਰ ਨੇ ਏਐਸਆਈ ਦੇ ਉਪਰ ਕਾਰ ਭਜਾ ਦਿੱਤੀ ਅਤੇ ਉਸ ਨੂੰ ਘਸੀਟ ਕੇ ਕੁਝ ਦੂਰੀ ’ਤੇ ਡਿਵਾਈਡਰ ’ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਕਾਰ ਦੁਬਾਰਾ ਹਾਈਵੇਅ ਤੇ ਆ ਗਈ ਅਤੇ ਰੇਲਿੰਗ ਨਾਲ ਟਕਰਾ ਕੇ ਰੁਕ ਗਈ। ਡਰਾਈਵਰ ਤੁਰੰਤ ਕਾਰ ਤੋਂ ਹੇਠਾਂ ਉਤਰ ਕੇ ਭੱਜ ਗਿਆ।

Live punjabi tv


Popular Posts
Just Now