ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸ਼ਰਾਬ ਘੁਟਾਲੇ ਚ ED ਨੇ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ, ਪੁੱਛਗਿੱਛ ਲਈ ਬੁਲਾਇਆ

ਸ਼ਰਾਬ ਘੁਟਾਲੇ ਚ ED ਨੇ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ, ਪੁੱਛ


raghuvanshi /

ਨੈਸ਼ਨਲ ਡੈਸਕ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਈਡੀ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਕੇ 18 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿਚ ਭੇਜਿਆ ਗਿਆ ਇਹ ਚੌਥਾ ਸੰਮਨ ਹੈ, ਇਸ ਤੋਂ ਪਹਿਲਾਂ ਉਨ੍ਹਾਂ ਨੂੰ 2 ਨਵੰਬਰ, 21 ਦਸੰਬਰ ਅਤੇ 3 ਜਨਵਰੀ ਨੂੰ ਤਿੰਨ ਸੰਮਨ ਜਾਰੀ ਕੀਤੇ ਗਏ ਸਨ ਪਰ ਉਨ੍ਹਾਂ ਪੁੱਛਗਿੱਛ ਵਿੱਚ ਹਿੱਸਾ ਨਹੀਂ ਲਿਆ।
ਹੁਣ ਦੇਖਣਾ ਇਹ ਹੋਵੇਗਾ ਕਿ ਅਰਵਿੰਦ ਕੇਜਰੀਵਾਲ ਇਸ ਚੌਥੇ ਸੰਮਨ ਤੋਂ ਬਾਅਦ ਈਡੀ ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ। ਪਿਛਲੇ ਸੰਮਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਉਹ ਈਡੀ ਨੂੰ ਸਹਿਯੋਗ ਕਰਨਾ ਚਾਹੁੰਦੇ ਹਨ ਪਰ ਈਡੀ ਦਾ ਇਹ ਸੰਮਨ ਰਾਜਨੀਤੀ ਨਾਲ ਜੁੜਿਆ ਹੋਇਆ ਹੈ। ਇਸ ਚੌਥੇ ਸੰਮਨ ਬਾਰੇ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਈਡੀ ਵੱਲੋਂ ਲਗਾਤਾਰ ਸੰਮਨ ਜਾਰੀ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀ ਹੈ। ਈਡੀ ਉਸ ਨੂੰ ਪੁੱਛਗਿੱਛ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਆਪ ਦਾ ਕਹਿਣਾ ਹੈ ਕਿ ਜੇਕਰ ਈਡੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।

Live punjabi tv


Popular Posts
Just Now