ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸਿਵਲ ਹਸਪਤਾਲ ਦੇ ਕੁਆਰਟਰ ਚ ਸ਼ੱਕੀ ਹਾਲਾਤਾਂ ਚ ਲੱਗੀ ਅੱਗ, ਵਿਅਕਤੀ ਤੇ ਕੁੱਤਾ ਜ਼ਿੰਦਾ ਸੜਿਆ

ਸਿਵਲ ਹਸਪਤਾਲ ਦੇ ਕੁਆਰਟਰ ਚ ਸ਼ੱਕੀ ਹਾਲਾਤਾਂ ਚ ਲੱਗੀ ਅੱਗ, ਵਿਅਕਤੀ ਤੇ


raghuvanshi /

ਸਟੇਟ ਡੈਸਕ : ਕਪੂਰਥਲਾ ਦੇ ਸਿਵਲ ਹਸਪਤਾਲ ਦੇ ਕੁਆਰਟਰਾਂ ਚ ਦੇਰ ਰਾਤ ਸ਼ੱਕੀ ਹਾਲਾਤਾਂ ਚ ਲੱਗੀ ਅੱਗ ਚ ਇਕ ਵਿਅਕਤੀ ਅਤੇ ਇਕ ਕੁੱਤਾ ਜ਼ਿੰਦਾ ਸੜ ਗਏ। ਅੱਗ ਲੱਗਣ ਨਾਲ ਪਰਿਵਾਰਕ ਮੈਂਬਰ ਵੀ ਜ਼ਖਮੀ ਹੋ ਗਏ ਅਤੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਮੌਕੇ ਤੇ ਮੌਜੂਦ ਜੀਤ ਬਹਾਦਰ ਤੇ ਹੋਰ ਲੋਕਾਂ ਨੇ ਦੱਸਿਆ ਕਿ ਹਸਪਤਾਲ ਦੇ ਕੁਆਰਟਰ ਚ ਲੈਵਲ ਫੋਰ ਦੀ ਪੋਸਟ ਤੇ ਕੰਮ ਕਰਦੀ ਲਕਸ਼ਮੀ ਆਪਣੀਆਂ ਦੋ ਬੇਟੀਆਂ ਪੂਨਮ, ਪੂਜਾ ਅਤੇ ਜਵਾਈ ਬੀਰਾ ਨਾਲ ਮੌਜੂਦ ਸੀ। ਬੀਰਾ ਪੁੱਤਰ ਕਸ਼ਮੀਰ ਦੇ ਘਰ ਰਾਤ 2 ਵਜੇ ਅੱਗ ਲੱਗ ਗਈ। ਪਤਾ ਲੱਗਦਿਆਂ ਹੀ ਸਥਾਨਕ ਲੋਕਾਂ ਨੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਫਾਇਰ ਬ੍ਰਿਗੇਡ ਨੇ ਸ਼ਨੀਵਾਰ ਸਵੇਰੇ ਅੱਗ ਤੇ ਕਾਬੂ ਪਾ ਲਿਆ ਪਰ ਬੀਰਾ ਅਤੇ ਇਕ ਕੁੱਤੇ ਦੀ ਅੱਗ ਚ ਲਪਟੇ ਆਉਣ ਨਾਲ ਮੌਤ ਹੋ ਗਈ। ਜਦਕਿ ਰੋਸ਼ਨੀ, ਪੂਜਾ ਅਤੇ ਪੂਨਮ ਝੁਲਸ ਗਈਆਂ। ਮ੍ਰਿਤਕ ਦੀ ਲਾਸ਼ ਨੂੰ ਮੁਰਦਾਘਰ ਚ ਰਖਵਾਇਆ ਗਿਆ ਹੈ ਅਤੇ ਜ਼ਖਮੀਆਂ ਚੋਂ ਦੋ ਦਾ ਸਿਵਲ ਹਸਪਤਾਲ ਕਪੂਰਥਲਾ ਅਤੇ ਇਕ ਦਾ ਜਲੰਧਰ ਵਿਖੇ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Live punjabi tv


Popular Posts
Just Now