Bus accident news- ਤੇਜ਼ ਰਫ਼ਤਾਰ ਦਾ ਕਹਿਰ! ਰਾਪਤੀ ਪੁਲ ਤੋਂ ਡਿੱਗੀ ਬੱਸ, ਦੋ ਭਾਰਤੀਆਂ ਸਮੇਤ 12 ਦੀ ਮੌਤ
raghuvanshi /
ਵਿਦੇਸ਼ ਡੈਸਕ : ਨੇਪਾਲ ਦੇ ਡੋਂਗ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਇੱਕ ਟੂਰਿਸਟ ਬੱਸ ਰਾਪਤੀ ਪੁਲ ਤੋਂ ਡਿੱਗ ਗਈ। ਇਸ ਹਾਦਸੇ ਵਿਚ ਦੋ ਭਾਰਤੀਆਂ ਸਮੇਤ 12 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਮੌਕੇ ਤੇ ਹਾਹਾਕਾਰ ਮੱਚ ਗਈ। ਸੂਚਨਾ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਭਲੂਵਾਲ ਹਸਪਤਾਲ ਚ ਦਾਖਲ ਕਰਵਾਇਆ। ਜਿੱਥੇ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਬੱਸ ਨੇਪਾਲਗੰਜ ਤੋਂ ਕਾਠਮੰਡੂ ਵੱਲ ਜਾ ਰਹੀ ਸੀ। ਪਰ ਸ਼ਨੀਵਾਰ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਗਈ। ਇਸ ਤੋਂ ਬਾਅਦ ਬੱਸ ਅਚਾਨਕ ਹੀ ਰਾਪਤੀ ਪਿੰਡ ਪਾਲਿਕਾ-1 ਸਥਿਤ ਰਾਪਤੀ ਪੁਲ ਤੋਂ ਹੇਠਾਂ ਡਿੱਗ ਗਈ। ਟੂਰਿਸਟ ਬੱਸ ਵਿੱਚ ਕੁੱਲ 35 ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਨੇਪਾਲ ਪੁਲਿਸ ਮੌਕੇ ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਬੱਸ ਹਾਦਸੇ ਵਿੱਚ ਜ਼ਖਮੀ ਹੋਏ ਕਈ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿਚ ਦੋ ਭਾਰਤੀ ਨਾਗਰਿਕ ਵੀ ਸ਼ਾਮਲ ਹਨ।
Live punjabi tv