ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ, ਕੁੱਝ ਹੀ ਸਮੇਂ ਚ ਆਉਣਗੇ ਜੇਲ੍ਹ ਚੋ ਬਾਹਰ
raghuvanshi /
ਸਟੇਟ ਡੈਸਕ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿਖੇ ਦਰਜ ਹੋਏ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ | ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਤੇ ਦੋਵਾਂ ਧਿਰਾਂ ਵਿਚਾਲੇ 12 ਜਨਵਰੀ ਨੂੰ ਬਹਿਸ ਹੋਈ ਸੀ ਤੇ ਅੱਜ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਤਹਿਤ ਅੱਜ ਵਧੀਕ ਜੱਜ ਸੀਨੀਅਰ ਡਿਵੀਜ਼ਨ ਸੁਪ੍ਰੀਤ ਕੌਰ ਵਲੋਂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਗੌਰਤਲਬ ਹੈ ਕਿ ਸੁਖਪਾਲ ਸਿੰਘ ਖਹਿਰਾ ‘ਤੇ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਕੇਸ ਦਰਜ ਹੈ |
Live punjabi tv