ਹੁਣ ਪੁਲਿਸ ਨੇ ਏਅਰਪੋਰਟ ਤੋਂ ਚੁੱਕਿਆ Canada ਤੋਂ ਆਇਆ ਮੁੰਡਾ, ਮਾਮਲਾ ਜਾਣ ਤੁਸੀ ਵੀ ਹੋ ਜਾਓਗੇ ਹੈਰਾਨ
raghuvanshi /
ਸਟੇਟ ਡੈਸਕ : ਸਹੁਰੇ ਵਾਲਿਆਂ ਨਾਲ 28 ਲੱਖ ਰੁਪਏ ਦੀ ਧੋਖਾਧੜੀ ਕਰਨ ਦੀ ਕੁੜੀ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰੀ ਤੋਂ ਬਾਅਦ ਇੱਕ ਹੋਰ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਅਸਲ ਵਿੱਚ ਕੈਨੇਡਾ ਤੋਂ ਆਏ ਇੱਕ ਮੁੰਡੇ ਨੂੰ ਦਿੱਲੀ ਏਅਰਪੋਰਟ ‘ਤੇ ਉਤਰਦੇ ਹੀ ਗ੍ਰਿਫਤਾਰ ਕਰ ਲਿਆ ਗਿਆ। ਜਾਣਕਾਰੀ ਮੁਤਾਬਕ ਉਕਤ ਮੁੰਡੇ ਦਾ ਵਿਆਹ ਨੂਰਮਹਿਲ ਦੀ ਇੱਕ ਕੁੜੀ ਨਾਲ ਹੋਇਆ ਸੀ।ਵਿਆਹ ਮਗਰੋਂ ਮੁੰਡੇ ਨੇ ਆਪਣੇ ਪੂਰੇ ਪਰਿਵਾਰ ਨੂੰ ਕੈਨੇਡਾ ਬੁਲਾ ਲਿਆ, ਪਰ ਜਦੋਂ ਪਤਨੀ ਦੀ ਵਾਰੀ ਆਈ ਤਾਂ ਉਸ ਨੇ ਕੁੜੀ ਦੇ ਪਰਿਵਾਰ ਨੂੰ ਫੋਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਤਰ੍ਹਾਂ-ਤਰ੍ਹਾਂ ਦੀਆਂ ਮੰਗਾਂ ਕਰਨੀਆਂ ਸ਼ੁਰੂ ਕਰ ਦਿੱਤੀ।
ਮੁੰਡੇ ਨੇ ਕਿਹਾ ਕਿ ਪਹਿਲਾਂ ਉਸ ਨੂੰ 30 ਲੱਖ ਰੁਪਏ ਦਿਓ, ਫਿਰ ਉਹ ਉਸ ਦੀ ਕੁੜੀ ਨੂੰ ਕੈਨੇਡਾ ਲਿਜਾਏਗਾ। ਜਦੋਂ ਕੁੜੀ ਨੇ ਮੁੰਡੇ ਨਾਲ ਗੱਲ ਕੀਤੀ ਤਾਂ ਉਸ ਨੇ ਇਨਕਾਰ ਕਰ ਦਿੱਤਾ ਅਤੇ ਕੈਨੇਡਾ ਤੋਂ ਆਪਣੀ ਪਤਨੀ ਨੂੰ ਤਲਾਕ ਦੇ ਕਾਗਜ਼ ਭੇਜ ਦਿੱਤੇ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਮੁੰਡੇ ਨੇ ਕੈਨੇਡਾ ‘ਚ ਦੁਬਾਰਾ ਵਿਆਹ ਕਰ ਲਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ।
ਇਸ ਤੋਂ ਬਾਅਦ ਪੂਰੀ ਜਾਂਚ ਕੀਤੀ ਗਈ ਅਤੇ ਮੁੰਡੇ ਦੀ ਸੂਚਨਾ ਅਤੇ ਫੋਟੋਆਂ ਇਮੀਗ੍ਰੇਸ਼ਨ ਵਿਭਾਗ ਨੂੰ ਭੇਜ ਦਿੱਤੀਆਂ ਗਈਆਂ। ਹੁਣ ਜਿਵੇਂ ਹੀ ਇਹ ਲੜਕਾ ਕੈਨੇਡਾ ਤੋਂ ਦਿੱਲੀ ਏਅਰਪੋਰਟ ਪਹੁੰਚਿਆ ਤਾਂ ਪੰਜਾਬ ਪੁਲਿਸ ਨੇ ਉਸ ਨੂੰ ਹੱਥਕੜੀ ਲਗਾ ਦਿੱਤੀ। ਫਿਲਹਾਲ ਪੁਲਿਸ ਨੇ ਮੁੰਡੇ ਨੂੰ ਗ੍ਰਿਫਤਾਰ ਕਰਕੇ ਨੂਰਮਹਿਲ ਥਾਣੇ ਲਿਆਂਦਾ ਹੈ
Live punjabi tv