ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Canada News - ਐਬਸਫੋਰਡ ਚ ਗੋਲੀ ਚੱਲੀ, ਇਕ ਪੰਜਾਬੀ ਨੌਜਵਾਨ ਦੀ ਮੌਤ

Canada News - ਐਬਸਫੋਰਡ ਚ ਗੋਲੀ ਚੱਲੀ, ਇਕ ਪੰਜਾਬੀ ਨੌਜਵਾਨ ਦੀ ਮੌਤ


raghuvanshi /

ਵਿਦੇਸ਼ ਡੈਸਕ : ਬੀਤੀ ਸ਼ਾਮ ਐਬਸਫੋਰਡ ਵਿਖੇ ਗੋਲੀਬਾਰੀ ਦੀ ਇਕ ਘਟਨਾ ਵਿਚ ਇਕ ਪੰਜਾਬੀ ਨੌਜਵਾਨ ਦੇ ਮਾਰੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਬਸਫੋਰਡ ਦੇ ਸੈਵਨ ਓਕ ਸ਼ਾਪਿੰਗ ਮਾਲ ਦੇ ਬਾਹਰ ਬੈਸਟ ਬਾਇ ਦੀ ਪਾਰਕਿੰਗ ਲੌਟ ਵਿਚ ਇਹ ਘਟਨਾ ਸ਼ਾਮ 5.51 ਵਜੇ ਦੇ ਕਰੀਬ ਵਾਪਰੀ। ਐਬਸਫੋਰਡ ਪੁਲਿਸ ਵਿਭਾਗ ਦੇ ਮੀਡੀਆ ਅਧਿਕਾਰੀ ਆਰਟ ਸਟੀਲ ਨੇ ਦੱਸਿਆ ਕਿ ਇਸ ਘਟਨਾ ਦੀ ਖਬਰ ਮਿਲਦਿਆਂ ਹੀ ਪੁਲਿਸ ਅਫਸਰ ਮੌਕੇ ‘ਤੇ ਪਹੁੰਚੇ ਅਤੇ ਉੱਥੇ ਇਕ ਨੌਜਵਾਨ ਗੋਲੀਆਂ ਨਾਲ ਜ਼ਖ਼ਮੀ ਹਾਲਤ ਵਿਚ ਮਿਲਿਆ ਜੋ ਮੁੱਢਲੀ ਸਹਾਇਤਾ ਤੋਂ ਪਹਿਲਾਂ ਹੀ ਉਹ ਦਮ ਤੋੜ ਗਿਆ। ਮਾਰੇ ਗਏ ਨੌਜਵਾਨ ਦੀ ਪਛਾਣ 25 ਸਾਲਾ ਅੰਮ੍ਰਿਤਪਾਲ ਸਰਾਂ ਦੱਸੀ ਗਈ ਹੈ। ਅੰਮ੍ਰਿਤਪਾਲ ਉਰਫ ਅੰਬਾ ਪੁਲਿਸ ਦੀ ਜਾਣਕਾਰੀ ਵਿਚ ਸੀ। ਉਸ ਨੂੰ ਪਾਬੰਦੀਸ਼ੁਦਾ ਹਥਿਆਰ ਰੱਖਣ ਅਤੇ ਚਲਾਉਣ ਦੇ ਦੋਸ਼ਾਂ ਤਹਿਤ ਚਾਰਜ ਕੀਤਾ ਗਿਆ ਸੀ।

Live punjabi tv


Popular Posts
Just Now