ਸ਼ਕਤੀਸ਼ਾਲੀ ਦੇਸ਼ ਸੱਤਾ ਨਹੀਂ ਛੱਡਣਾ ਚਾਹੁੰਦੇ, ਭਾਰਤ ਦਾ UNSC ਦਾ ਸਥਾਈ ਮੈਂਬਰ ਨਾ ਹੋਣਾ ਬੇਤੁਕਾ ਹੈ, Elon Musk ਨੇ ਖੁੱਲ੍ਹ ਕੇ ਭਾਰਤ ਦਾ ਕੀਤਾ ਸਮਰਥਨ
raghuvanshi /
"
ਵਿਦੇਸ਼ ਡੈਸਕ : ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਟੇਸਲਾ ਅਤੇ ਸਪੇਸਐਕਸ ਵਰਗੀਆਂ ਕੰਪਨੀਆਂ ਦੇ ਮੁਖੀ ਐਲੋਨ ਮਸਕ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਦੀ ਸਥਾਈ ਮੈਂਬਰਸ਼ਿਪ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਦੁਨੀਆ ਦੀ ਸਭ ਤੋਂ ਵੱਡੀ ਸੰਸਥਾ ਸੰਯੁਕਤ ਰਾਸ਼ਟਰ ਚ ਕੁਝ ਨੁਕਤਿਆਂ ਤੇ ਬਦਲਾਅ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਹੈ ਕਿ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੋਣ ਦੇ ਨਾਤੇ ਭਾਰਤ ਨੂੰ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਵਿੱਚ ਨਿਸ਼ਚਿਤ ਤੌਰ ਤੇ ਸਥਾਨ ਮਿਲਣਾ ਚਾਹੀਦਾ ਹੈ। ਅਜਿਹਾ ਨਾ ਕਰਨਾ ਬੇਤੁਕਾ ਹੈ।
ਐਲੋਨ ਮਸਕ ਨੇ ਟਵੀਟ ਕੀਤਾ ਕਿ ਕਿਸੇ ਸਮੇਂ, ਸੰਯੁਕਤ ਰਾਸ਼ਟਰ ਦੀਆਂ ਸੰਸਥਾਵਾਂ ਦੇ ਸੋਧ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੋਣ ਦੇ ਬਾਵਜੂਦ ਭਾਰਤ ਲਈ ਸੁਰੱਖਿਆ ਪ੍ਰੀਸ਼ਦ ਵਿੱਚ ਸਥਾਈ ਸੀਟ ਨਾ ਰੱਖਣਾ ਬੇਤੁਕਾ ਹੈ। ਉਨ੍ਹਾਂ ਲਿਖਿਆ ਕਿ ਅਫਰੀਕਾ ਲਈ ਵੀ ਸਮੂਹਿਕ ਤੌਰ ਤੇ ਸੀਟ ਹੋਣੀ ਚਾਹੀਦੀ ਹੈ। ਇਸ ਸਮੇਂ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਵਿੱਚ ਸਿਰਫ਼ ਪੰਜ ਦੇਸ਼ ਹੀ ਸਥਾਈ ਮੈਂਬਰ ਵਜੋਂ ਸ਼ਾਮਲ ਹਨ।
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਕੀ ਹੈ?
ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (UNSC) ਸੰਯੁਕਤ ਰਾਸ਼ਟਰ (UN) ਦੇ ਛੇ ਪ੍ਰਮੁੱਖ ਅੰਗਾਂ ਵਿੱਚੋਂ ਇੱਕ ਹੈ। ਇਸਦੀ ਸਥਾਪਨਾ 24 ਅਕਤੂਬਰ 1945 ਨੂੰ ਹੋਈ ਸੀ। ਇਹ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ, ਜਨਰਲ ਅਸੈਂਬਲੀ ਵਿੱਚ ਸੰਯੁਕਤ ਰਾਸ਼ਟਰ ਦੇ ਨਵੇਂ ਮੈਂਬਰਾਂ ਦੇ ਦਾਖਲੇ ਦੀ ਸਿਫ਼ਾਰਸ਼ ਕਰਨ ਅਤੇ ਸੰਯੁਕਤ ਰਾਸ਼ਟਰ ਵਿੱਚ ਕਿਸੇ ਵੀ ਤਬਦੀਲੀ ਨੂੰ ਮਨਜ਼ੂਰੀ ਦੇਣ ਲਈ ਜ਼ਿੰਮੇਵਾਰ ਹੈ।
Live punjabi tv