ਜੰਗਲਾਤ ਘੁਟਾਲੇ ਦੇ ਮਾਮਲੇ ਚ ਕਸੂਤੇ ਫਸੇ ਧਰਮਸੋਤ, ਸਾਬਕਾ OSD ਨੂੰ ਬਣਿਆ ਗਵਾਹ
raghuvanshi /
ਸਟੇਟ ਡੈਸਕ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਾਬਕਾ ਓਐੱਸਡੀ ਅਤੇ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਚਮਕੌਰ ਸਿੰਘ ਨੂੰ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਗਵਾਹ ਬਣਾਇਆ ਹੈ।
ਵਿਜੀਲੈਂਸ ਹੁਣ ਇਹ ਮੰਨ ਰਹੀ ਹੈ ਕਿ ਅਦਾਲਤ ਵਿਚ ਉਸ ਦਾ ਕੇਸ ਕਮਜ਼ੋਰ ਨਹੀਂ ਹੋਵੇਗਾ ਅਤੇ ਸਾਬਕਾ ਮੰਤਰੀ ਨੂੰ ਸਜ਼ਾ ਦਿਵਾਉਣਾ ਆਸਾਨ ਹੋ ਜਾਵੇਗਾ। ਕਿਉਂਕਿ ਕੁਝ ਦਿਨ ਪਹਿਲਾਂ ਸੀ.ਐਮ ਮਾਨ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਸਨ ਕਿ ਉਹ ਜੋ ਵੀ ਕੇਸ ਦਾਇਰ ਕਰਨ, ਉਸ ਨੂੰ ਅਦਾਲਤ ਵਿੱਚ ਕਮਜ਼ੋਰ ਨਾ ਕੀਤਾ ਜਾਵੇ। ਨਾਲ ਹੀ ਫੜੇ ਜਾਣ ਵਾਲੇ ਮੁਲਜ਼ਮਾਂ ਵਿਰੁੱਧ ਤੱਥ ਮਜ਼ਬੂਤ ਹੋਣੇ ਚਾਹੀਦੇ ਹਨ।
ਇਸ ਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਦੀ ਮਨਜ਼ੂਰੀ ਤੋਂ ਬਾਅਦ ਚਮਕੌਰ ਸਿੰਘ ਨੂੰ ਹਲਫ਼ ਗਵਾਹ ਬਣਾਇਆ ਗਿਆ ਹੈ ਅਤੇ ਉਸ ਦੇ ਬਿਆਨ ਵੀ ਅਦਾਲਤ ਵਿੱਚ ਦਰਜ ਕਰਵਾਏ ਗਏ ਹਨ। ਸਾਧੂ ਸਿੰਘ ਧਰਮਸੋਤ ਇਸ ਸਮੇਂ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਹੈ। ਇਸ ਤਰ੍ਹਾਂ ਵਿਜੀਲੈਂਸ ਅਤੇ ਈਡੀ ਦੀ ਕਾਨੂੰਨੀ ਘੇਰਾਬੰਦੀ ਕਾਰਨ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
Live punjabi tv