ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਐਕਸਪ੍ਰੈਸ ਵੇਅ ਤੇ ਕੰਟੇਨਰ ਨਾਲ ਕਾਰ ਟਕਰਾਉਣ ਕਾਰਨ ਜਲ ਸਪਲਾਈ ਰਾਜ ਮੰਤਰੀ ਦੀ ਮੌਤ

live-punjabi-tv


raghuvanshi /

ਵਿਦੇਸ਼ ਡੈਸਕ : ਸ਼੍ਰੀਲੰਕਾ ਵਿਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਰਾਜ ਮੰਤਰੀ ਸਨਥ ਨਿਸ਼ਾਂਤ ਦੀ ਮੌਤ ਹੋ ਗਈ ਹੈ। ਸ਼੍ਰੀਲੰਕਾ ਦੇ ਜਲ ਸਪਲਾਈ ਰਾਜ ਮੰਤਰੀ ਸਨਥ ਨਿਸ਼ਾਂਤਾ ਅਤੇ ਇੱਕ ਪੁਲਿਸ ਅਧਿਕਾਰੀ ਦੀ ਵੀਰਵਾਰ ਨੂੰ ਕੋਲੰਬੋ-ਕਾਟੂਨਾਏਕੇ ਐਕਸਪ੍ਰੈਸਵੇਅ ਤੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸਿਨਹੂਆ ਸਮਾਚਾਰ ਏਜੰਸੀ ਨੇ ਦੱਸਿਆ ਕਿ ਸਥਾਨਕ ਸਮੇਂ ਅਨੁਸਾਰ ਸਵੇਰੇ 2 ਵਜੇ ਕੰਡਾਨਾ ਪੁਲਿਸ ਡਿਵੀਜ਼ਨ ਵਿੱਚ ਮੰਤਰੀ ਦੀ ਗੱਡੀ ਇੱਕ ਕੰਟੇਨਰ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਦੋਵਾਂ ਦੀ ਮੌਤ ਹੋ ਗਈ।
ਕੰਟੇਨਰ ਵਾਹਨ ਨਾਲ ਟਕਰਾਉਣ ਤੋਂ ਬਾਅਦ ਨਿਸ਼ਾਂਤ ਅਤੇ ਉਸ ਦੇ ਸੁਰੱਖਿਆ ਅਧਿਕਾਰੀ ਅਤੇ ਡਰਾਈਵਰ ਨੂੰ ਲਿਜਾ ਰਹੀ ਜੀਪ ਸੜਕ ਦੀ ਵਾੜ ਨਾਲ ਟਕਰਾ ਗਈ। ਇਸ ਕਾਰਨ ਸਾਰੇ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਰਾਗਾਮਾ ਹਸਪਤਾਲ ਚ ਦਾਖਲ ਕਰਵਾਇਆ ਗਿਆ। ਜੀਪ ਕਟੂਨਾਇਕੇ ਤੋਂ ਕੋਲੰਬੋ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ ਰਾਜ ਮੰਤਰੀ ਅਤੇ ਪੁਲਿਸ ਅਧਿਕਾਰੀ ਦੀ ਹਸਪਤਾਲ ਚ ਇਲਾਜ ਦੌਰਾਨ ਮੌਤ ਹੋ ਗਈ। ਜਦਕਿ ਡਰਾਈਵਰ ਦਾ ਇਲਾਜ ਚੱਲ ਰਿਹਾ ਹੈ। ਡੇਲੀ ਮਿਰਰ ਅਨੁਸਾਰ ਕੰਦਾਨਾ ਪੁਲਿਸ ਅਗਲੇਰੀ ਜਾਂਚ ਕਰ ਰਹੀ ਹੈ। ਨਿਸ਼ਾਂਤਾ ਸ਼੍ਰੀਲੰਕਾ ਦਾ ਇੱਕ ਪ੍ਰਮੁੱਖ ਸਿਆਸਤਦਾਨ ਸੀ ਜੋ 2015 ਅਤੇ 2020 ਵਿੱਚ ਪੁਟਲਮ ਜ਼ਿਲ੍ਹੇ ਤੋਂ ਸੰਸਦ ਲਈ ਚੁਣਿਆ ਗਿਆ ਸੀ। ਉਹ ਯੂਨਾਈਟਿਡ ਪੀਪਲਜ਼ ਫਰੀਡਮ ਅਲਾਇੰਸ ਦਾ ਮੈਂਬਰ ਸੀ ਅਤੇ ਬਾਅਦ ਵਿੱਚ ਸ਼੍ਰੀਲੰਕਾ ਪੋਦੁਜਾਨਾ ਪੇਰਾਮੁਨਾ ਵਿੱਚ ਸ਼ਾਮਲ ਹੋ ਗਿਆ।

Live punjabi tv


Popular Posts
Just Now