ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Video - ਗਾਇਕ ਬੀ ਪਰਾਕ ਦੇ ਪ੍ਰੋਗਰਾਮ ਚ ਇਕੱਠੀ ਹੋਈ ਭੀੜ, ਸਟੇਜ ਡਿੱਗਣ ਕਾਰਨ 1 ਔਰਤ ਦੀ ਮੌਤ, 17 ਜ਼ਖਮੀ

live-punjabi-tv


raghuvanshi /

ਨੈਸ਼ਨਲ ਡੈਸਕ : ਦਿੱਲੀ ਦੇ ਕਾਲਕਾਜੀ ਮੰਦਰ ਵਿੱਚ ਜਾਗਰਣ ਦੌਰਾਨ ਸਟੇਜ ਡਿੱਗ ਗਈ। ਸਟੇਜ ਡਿੱਗਣ ਕਾਰਨ 17 ਲੋਕ ਜ਼ਖਮੀ ਹੋ ਗਏ ਅਤੇ ਇਕ ਔਰਤ ਦੀ ਮੌਤ ਹੋ ਗਈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਘਟਨਾ ਰਾਤ ਕਰੀਬ 12 ਵਜੇ ਦੀ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਗਾਇਕ ਬੀ ਪਰਾਕ ਇਸ ਜਾਗਰਣ ਚ ਪਹੁੰਚੇ ਹੋਏ ਸਨ, ਉਨ੍ਹਾਂ ਨੂੰ ਦੇਖਣ ਲਈ ਵੱਡੀ ਗਿਣਤੀ ਚ ਲੋਕ ਇਕੱਠੇ ਹੋਏ ਸਨ। ਇਸ ਦੌਰਾਨ ਜਦੋਂ ਬੀ ਪਰਾਕ ਨੇ ਸਟੇਜ ਤੇ ਆਪਣਾ ਪ੍ਰਦਰਸ਼ਨ ਸ਼ੁਰੂ ਕੀਤਾ ਤਾਂ ਸਟੇਜ ਢਹਿ ਗਈ। ਜਿਸ ਤੋਂ ਬਾਅਦ ਉੱਥੇ ਭਗਦੜ ਮੱਚ ਗਈ। ਜਾਗਰਣ ਵਿੱਚ ਬੀ ਪਰਾਕ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ। ਲੋਕ ਸਟੇਜ ਵੱਲ ਵਧ ਰਹੇ ਸਨ ਤਾਂ ਮੰਦਰ ਅਤੇ ਪੁਲਿਸ ਪ੍ਰਸ਼ਾਸਨ ਨੇ ਵੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਉਹ ਨਹੀਂ ਮੰਨੇ ਅਤੇ ਹਾਦਸਾ ਵਾਪਰ ਗਿਆ। ਕਈ ਲੋਕ ਸਟੇਜ ਦੇ ਹੇਠਾਂ ਵੀ ਦੱਬ ਗਏ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਟੇਜ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਿਆ। ਬੀ ਪਰਾਕ ਅਤੇ ਉਨ੍ਹਾਂ ਦੀ ਟੀਮ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਜਾਗਰਣ ਚ ਕਰੀਬ 1500 ਤੋਂ 1600 ਲੋਕਾਂ ਦੀ ਭੀੜ ਪਹੁੰਚੀ ਸੀ। ਲੋਕ ਪ੍ਰਬੰਧਕਾਂ ਅਤੇ ਵੀਆਈਪੀਜ਼ ਦੇ ਪਰਿਵਾਰਾਂ ਲਈ ਬਣਾਏ ਗਏ ਪਲੇਟਫਾਰਮ ਤੇ ਚੜ੍ਹ ਗਏ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ। 17 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਏਮਜ਼ ਦੇ ਟਰਾਮਾ ਸੈਂਟਰ ਅਤੇ ਸਫਦਰਜੰਗ ਹਸਪਤਾਲ ਅਤੇ ਮੈਕਸ ਵਿਚ ਭਰਤੀ ਕਰਵਾਇਆ ਗਿਆ। ਫਾਇਰ ਬ੍ਰਿਗੇਡ ਨੇ ਵੀ ਮੌਕੇ ਦਾ ਮੁਆਇਨਾ ਕੀਤਾ। ਕਰਾਈਮ ਟੀਮ ਨੇ ਮੌਕੇ ਦਾ ਦੌਰਾ ਕੀਤਾ। ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ।
ਪੁਲਿਸ ਅਨੁਸਾਰ 27-28 ਜਨਵਰੀ ਦੀ ਦਰਮਿਆਨੀ ਰਾਤ ਨੂੰ ਕਾਲਕਾਜੀ ਮੰਦਿਰ ਦੇ ਮਹੰਤ ਕੰਪਲੈਕਸ ਵਿਖੇ ਮਾਤਾ ਜਾਗਰਣ ਦੌਰਾਨ ਲੱਕੜ ਅਤੇ ਲੋਹੇ ਦੇ ਫਰੇਮ ਦਾ ਥੜ੍ਹਾ ਡਿੱਗਣ ਕਾਰਨ 17 ਲੋਕ ਜ਼ਖਮੀ ਹੋ ਗਏ ਅਤੇ ਇੱਕ ਦੀ ਮੌਤ ਹੋ ਗਈ। ਪ੍ਰੋਗਰਾਮ ਆਯੋਜਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹਾਲਾਂਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਜਵਾਨ ਤਾਇਨਾਤ ਕੀਤੇ ਗਏ ਸਨ। ਉੱਥੇ ਤਕਰੀਬਨ 1500-1600 ਲੋਕਾਂ ਦਾ ਇਕੱਠ ਸੀ। ਕਰਾਈਮ ਟੀਮ ਨੇ ਮੌਕੇ ਦਾ ਦੌਰਾ ਕੀਤਾ। ਬਾਕੀ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ, ਜਦਕਿ ਕੁਝ ਦੇ ਹੱਡੀ ਟੁੱਟ ਗਈ ਹੈ। ਇਸ ਮਾਮਲੇ ਵਿੱਚ ਪ੍ਰਬੰਧਕਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 337/304ਏ/188 ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ।

Live punjabi tv


Popular Posts
Just Now