SAD NEWS - ਇਟਲੀ ਚ 38 ਸਾਲਾ ਪੰਜਾਬੀ ਵਿਅਕਤੀ ਦੀ ਮੌਤ, ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਬਲਦੇਵ ਰਾਜ
raghuvanshi /
ਸਟੇਟ ਡ਼ੈਸਕ : ਵਿਦੇਸ਼ਾਂ ਚ ਪੰਜਾਬੀਆਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਜਲੰਧਰ ਦੇ ਕਸਬਾ ਫਿਲੌਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਅਕਲਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਇਟਲੀ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 38 ਸਾਲਾ ਬਲਦੇਵ ਰਾਜ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਦੀ ਮੌਤ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਲਦੇਵ ਦੋ ਬੱਚਿਆਂ ਦਾ ਪਿਤਾ ਸੀ ਅਤੇ ਪਿਛਲੇ 15 ਸਾਲਾਂ ਤੋਂ ਇਟਲੀ ਚ ਸੈਟਲ ਸੀ। ਬਲਦੇਵ ਦੇ ਘਰ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ।
Live punjabi tv