ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲਾੜੀ ਦੇ ਹੱਥਾਂ ਤੇ ਲੱਗੀ ਰਹਿ ਗਈ ਮਹਿੰਦੀ , ਵਿਆਹ ਵਾਲੇ ਦਿਨ ਲਾੜਾ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

ਲਾੜੀ ਦੇ ਹੱਥਾਂ ਤੇ ਲੱਗੀ ਰਹਿ ਗਈ ਮਹਿੰਦੀ , ਵਿਆਹ ਵਾਲੇ ਦਿਨ ਲਾੜਾ ਹੋਇ


raghuvanshi /

ਸਟੇਟ ਡੈਸਕ : ਅੰਮ੍ਰਿਤਸਰ ਵਿੱਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਦਰਅਸਲ ਵਿਆਹ ਦੀਆਂ ਤਿਆਰੀਆਂ ਸਨ ਪਰ ਲਾੜੀ ਨੂੰ ਲੈਣ ਲਾੜਾ ਨਹੀਂ ਪਹੁੰਚਿਆ। ਮਾਮਲਾ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਦਾ ਹੈ ਜਿਥੇ ਪ੍ਰੇਮ ਸੰਬੰਧਾਂ ਦੇ ਚਲਦਿਆ ਪ੍ਰੇਮੀ ਜੌੜੇ ਵੱਲੋਂ ਪਰਿਵਾਰ ਦੀ ਸਹਿਮਤੀ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ। ਜਿਸ ਦੀਆਂ ਤਿਆਰੀਆਂ ਵੀ ਕਰੀਬ ਕਰੀਬ ਪੂਰੀਆਂ ਕਰ ਲਈਆਂ ਗਈਆਂ ਸਨ। ਪਰ ਵਿਆਹ ਤੋਂ ਇਕ ਦਿਨ ਪਹਿਲਾਂ ਲਾੜਾ ਆਪਣੇ ਘਰੋਂ ਫ਼ਰਾਰ ਹੋ ਗਿਆ।
ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਵਿਆਹ ਵਾਲੇ ਲੜਕੇ ਤੇ ਗੰਭੀਰ ਇਲਜ਼ਾਮ ਲਗਾਏ ਹਨ। ਲੜਕੀ ਦੇ ਪਰਿਵਾਰਿਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਲੜਕੇ ਦਾ ਪਰਿਵਾਰ ਉਹਨਾਂ ਦੇ ਸਾਰੇ ਰੀਤੀ ਰਿਵਾਜ਼ਾਂ ਵਿੱਚ ਸ਼ਾਮਿਲ ਹੋਇਆ ਸੀ। ਦੋਵੇਂ ਪਰਿਵਾਰਾਂ ਵੱਲੋਂ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪਰ ਵਿਆਹ ਤੋਂ ਪਹਿਲਾਂ ਲੜਕਾਂ ਘਰੋਂ ਕਿਤੇ ਚਲਾ ਗਿਆ।
ਇਸ ਘਟਨਾ ਤੋਂ ਬਾਅਦ ਲੜਕੀ ਦੇ ਰਿਸ਼ਤੇਦਾਰਾਂ ਵੱਲੋਂ ਲੜਕੇ ਖਿਲਾਫ਼ ਮਕਬੂਲਪੁਰਾ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੜਕੇ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ। ਜਿਸ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਭਰੋਸਾ ਦਵਾਇਆ ਕਿ ਜਾਂਚ ਤੋਂ ਬਾਅਦ ਲੜਕੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Live punjabi tv


Popular Posts
Just Now