ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ , ਜਾਣੋ ਕੀ ਹੈ ਪੂਰਾ ਮਾਮਲਾ

live-punjabi-tv


raghuvanshi /

ਸਟੇਟ ਡੈਸਕ : ਪੰਜਾਬ ਵਿੱਚ ਕਾਂਗਰਸ ਪਾਰਟੀ ਅੰਦਰਲੀ ਧੜੇਬੰਦੀ ਖਤਮ ਹੋਣ ਦੇ ਕੋਈ ਸੰਕੇਤ ਨਹੀਂ ਦਿਖ ਰਹੇ। ਇਹ ਧੜੇਬੰਦੀ ਹੀ ਸੀ ਜਿਸ ਨੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਸੀ ਅਤੇ ਪਾਰਟੀ ਸੱਤਾ ਤੋਂ ਬਾਹਰ ਹੋ ਗਈ ਸੀ। ਪਾਰਟੀ ਹੁਣ ਵਿਰੋਧੀ ਧਿਰ ਵਿੱਚ ਹੈ ਅਤੇ ਲੋਕ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟੀ ਹੋਈ ਹੈ, ਪਰ ਧੜੇਬੰਦੀ ਅਜੇ ਵੀ ਸਿਖਰ ’ਤੇ ਹੈ। ਦਰਅਸਲ, ਪੰਜਾਬ ਚੋਣ ਕਮੇਟੀ ਦੀ ਮੀਟਿੰਗ 1 ਫਰਵਰੀ ਨੂੰ ਹੋਈ ਸੀ। ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ਤੋਂ ਗਾਇਬ ਰਹੇ।
ਸਿੱਧੂ ਪਾਰਟੀ ਤੋਂ ਵੱਖ ਹੋ ਕੇ ਮੀਟਿੰਗ ਕਰ ਰਹੇ ਸਨ
ਸਿੱਧੂ ਦੇ ਮੀਟਿੰਗ ਤੋਂ ਗੈਰਹਾਜ਼ਰ ਰਹਿਣ ਤੱਕ ਤਾਂ ਠੀਕ ਸੀ ਪਰ ਇਸ ਮੀਟਿੰਗ ਦੇ ਸਮਾਨਾਂਤਰ ਉਹ ਕੁਝ ਹੋਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰ ਰਹੇ ਸਨ। ਜਦਕਿ ਨਵਜੋਤ ਸਿੰਘ ਸਿੱਧੂ ਚੋਣ ਕਮੇਟੀ ਦੇ ਮੈਂਬਰ ਹਨ। ਜਿਵੇਂ ਹੀ ਹਾਈਕਮਾਂਡ ਨੂੰ ਸਿੱਧੂ ਦੀ ਇਸ ਮੁਲਾਕਾਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ। ਚੋਣ ਕਮੇਟੀ ਦੀ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਵੀ ਸ਼ਿਰਕਤ ਕੀਤੀ।
ਖੜਗੇ ਦੀ ਰੈਲੀ ਤੋਂ ਬਾਅਦ ਕਾਰਵਾਈ ਸੰਭਵ
ਜਾਣਕਾਰੀ ਮੁਤਾਬਕ ਹੁਣ ਪੰਜਾਬ ਚ 11 ਫਰਵਰੀ ਨੂੰ ਸਮਰਾਲਾ ਚ ਹੋਣ ਵਾਲੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਸਿੱਧੂ ਖਿਲਾਫ ਕਾਰਵਾਈ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਸਾਰੇ ਨੇਤਾ ਸਿੱਧੂ ਖਿਲਾਫ ਕਾਰਵਾਈ ਕਰਨ ਲਈ ਸੂਬਾ ਇੰਚਾਰਜ ਦੇਵੇਂਦਰ ਯਾਦਵ ਦੇ ਸਾਹਮਣੇ ਇਕਜੁੱਟ ਹੋ ਗਏ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਸਿੱਧੂ ਖਿਲਾਫ ਕੋਈ ਵੱਡਾ ਕਦਮ ਚੁੱਕੇਗੀ।

Live punjabi tv


Popular Posts
Just Now