ਸ਼ਰਮਨਾਕ- ਪਹਿਲਾਂ ਕੀਤਾ ਪ੍ਰਪੋਜ਼, ਫਿਰ ਦਿੱਤੀ ਧਮਕੀ, ਯੂਨੀਵਰਸਿਟੀ ਦੇ ਪ੍ਰੋਫੈਸਰ ਨੇ ਵਿਦਿਆਰਥਣ ਨਾਲ ਜਬਰ ਜਨਾਹ
raghuvanshi /
ਨੈਸ਼ਨਲ ਡੈਸਕ: ਯੂਪੀ ਦੀ ਇਲਾਹਾਬਾਦ ਯੂਨੀਵਰਸਿਟੀ ਤੋਂ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਬੀਏ ਦੀ ਇਕ ਵਿਦਿਆਰਥਣ ਨੇ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਇਲਾਹਾਬਾਦ ਯੂਨੀਵਰਸਿਟੀ ਦੇ ਇੱਕ ਸਹਾਇਕ ਪ੍ਰੋਫੈਸਰ ਦੇ ਖਿਲਾਫ ਇੱਕ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਅਜੈ ਸਾਗਰ ਦੇ ਖਿਲਾਫ ਕਰਨਲਗੰਜ ਪੁਲਸ ਸਟੇਸ਼ਨ ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਰਨਲਗੰਜ ਦੇ ਏਸੀਪੀ ਰਾਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਬੀਏ ਤੀਜੇ ਸਾਲ ਦੀ ਵਿਦਿਆਰਥਣ ਨੇ ਦੋਸ਼ ਲਾਇਆ ਕਿ ਅਜੇ ਸਾਗਰ ਨੇ ਉਸ ਨੂੰ ਪ੍ਰਪੋਜ਼ ਕੀਤਾ ਸੀ, ਜਿਸ ਨੂੰ ਉਸ ਨੇ ਠੁਕਰਾ ਦਿੱਤਾ ਸੀ। ਏਸੀਪੀ ਯਾਦਵ ਨੇ ਦੱਸਿਆ ਕਿ ਇਸ ਦੇ ਬਾਵਜੂਦ ਪ੍ਰਾਚੀਨ ਇਤਿਹਾਸ ਵਿਭਾਗ ਦੇ ਅਧਿਆਪਕ ਉਸ ਨੂੰ ਫੋਨ ਕਰਕੇ ਮੈਸੇਜ ਕਰਦੇ ਸਨ। ਪੁਲਿਸ ਨੇ ਐਫਆਈਆਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 15 ਜਨਵਰੀ ਨੂੰ ਅਧਿਆਪਕ ਨੇ ਵਿਦਿਆਰਥਣ ਨੂੰ ਮਮਫੋਰਡਗੰਜ ਦੇ ਇੱਕ ਪਾਰਕ ਵਿੱਚ ਬੁਲਾਇਆ ਅਤੇ ਧਮਕੀ ਦਿੱਤੀ ਕਿ ਉਹ ਖੁਦਕੁਸ਼ੀ ਕਰ ਲਵੇਗਾ।
ਪੁਲਿਸ ਨੇ ਦੱਸਿਆ ਕਿ ਸਾਗਰ ਫਿਰ ਉਸ ਨੂੰ ਆਪਣੇ ਕਮਰੇ ਵਿਚ ਲੈ ਗਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ। ਐੱਫਆਈਆਰ ਵਿੱਚ ਦੋਸ਼ ਹੈ ਕਿ ਅਧਿਆਪਕ ਨੇ ਵਿਦਿਆਰਥੀ ਨੂੰ ਇਸ ਬਾਰੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਵੀ ਦਿੱਤੀ ਸੀ। ਏਸੀਪੀ ਯਾਦਵ ਨੇ ਦੱਸਿਆ ਕਿ ਅਧਿਆਪਕ ਖ਼ਿਲਾਫ਼ ਆਈਪੀਸੀ ਦੀ ਧਾਰਾ 376 (ਜਬਰ ਜਨਾਹ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Live punjabi tv