ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਵੇਰਕਾ ਡਰਾਈਵਰ ਹੜਤਾਲ ਤੇ ਬੈਠੇ, ਤਨਖਾਹ ਚੋਂ ਫਟੇ ਪੈਕਟਾਂ ਦੇ ਪੈਸੇ ਕੱਟਣ ਦਾ ਵਿਰੋਧ, ਦੁਆਬੇ ਚ ਦੁੱਧ ਦੀ ਸਪਲਾਈ ਠੱਪ

ਵੇਰਕਾ ਡਰਾਈਵਰ ਹੜਤਾਲ ਤੇ ਬੈਠੇ, ਤਨਖਾਹ ਚੋਂ ਫਟੇ ਪੈਕਟਾਂ ਦੇ ਪੈਸੇ ਕੱਟ


raghuvanshi /

ਸਟੇਟ ਡੈਸਕ: ਪੰਜਾਬ ਦੇ ਜਲੰਧਰ ਸਮੇਤ ਦੋਆਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਦੁੱਧ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਲੰਧਰ ਵੇਰਕਾ ਦੇ 40 ਦੇ ਕਰੀਬ ਡਰਾਈਵਰ ਸ਼ੁੱਕਰਵਾਰ ਰਾਤ ਤੋਂ ਹੜਤਾਲ ਤੇ ਚਲੇ ਗਏ ਹਨ। ਸ਼ਨੀਵਾਰ ਨੂੰ ਵੀ ਵੇਰਕਾ ਦੇ ਦੁੱਧ ਦੀ ਸਪਲਾਈ ਬੰਦ ਰਹੀ।ਜਲੰਧਰ ਵੇਰਕਾ ਵੱਲੋਂ ਪੂਰੇ ਦੋਆਬੇ ਯਾਨੀ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਫਗਵਾੜਾ ਅਤੇ ਹੋਰ ਥਾਵਾਂ ਤੇ ਸਪਲਾਈ ਕੀਤੀ ਜਾਂਦੀ ਸੀ, ਜੋ ਸ਼ਨੀਵਾਰ ਨੂੰ ਵੀ ਬੰਦ ਰਹੀ। ਡਰਾਇਵਰਾਂ ਦੇ ਵਾਹਨ ਵੇਰਕਾ ਦੇ ਅੰਦਰ ਖੜ੍ਹੇ ਹਨ ਅਤੇ ਕੰਮ ਪੂਰੀ ਤਰ੍ਹਾਂ ਠੱਪ ਪਿਆ ਹੈ। ਡਰਾਈਵਰਾਂ ਦਾ ਦੋਸ਼ ਹੈ ਕਿ ਦੁੱਧ ਦੇ ਪੈਕੇਟ ਲੀਕ ਹੋਣ ਕਾਰਨ ਹੋਏ ਨੁਕਸਾਨ ਦੇ ਪੈਸੇ ਉਨ੍ਹਾਂ ਦੀਆਂ ਤਨਖਾਹਾਂ ਵਿੱਚੋਂ ਕੱਟੇ ਜਾ ਰਹੇ ਹਨ। ਇਸ ਨਾਲ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ, ਪਰ ਕੁਝ ਨਹੀਂ ਹੋਇਆ। ਜਿਸ ਕਾਰਨ ਹੜਤਾਲ ਕੀਤੀ ਗਈ ਹੈ। ਸਾਰੇ ਟਰੱਕ ਡਰਾਈਵਰ ਆਪਣੀਆਂ ਮੰਗਾਂ ਤੇ ਅੜੇ ਹੋਏ ਹਨ, ਉਨ੍ਹਾਂ ਸਾਰਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ। ਜਿਸ ਕਾਰਨ ਦੁਆਬੇ ਵਿੱਚ ਦੁੱਧ ਦਾ ਸੰਕਟ ਪੈਦਾ ਹੋ ਸਕਦਾ ਹੈ ਕਿਉਂਕਿ ਵੇਰਕਾ ਦੀ ਮੰਗ ਬਹੁਤ ਜ਼ਿਆਦਾ ਹੈ।

Live punjabi tv


Popular Posts
Just Now